Thursday, January 16, 2025

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

Date:

ਮੋਗਾ, 17 ਮਾਰਚ –
ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਅਤੇ ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਮੌਜੂਦ ਸਨ।
ਇਸ ਮੀਟਿੰਗ ਦੌਰਾਨ ਸ੍ਰ. ਕੁਲਵੰਤ ਸਿੰਘ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ ਗਿਣਤੀ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ।
ਇਸ ਮੀਟਿੰਗ ਵਿੱਚ ਸਮੂਹ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਚੋਣ ਦਫ਼ਤਰ ਦੇ ਮਾਹਿਰ ਨੁਮਾਇੰਦਿਆਂ ਵੱਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਬਾਰੇ ਇੱਕ ਟ੍ਰੇਨਿੰਗ ਵੀ ਦਿੱਤੀ ਗਈ ਜਿਸ ਵਿੱਚ ਉਨ੍ਹਾਂ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਵਿਸਥਾਰ ਸਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਦੱਸਿਆ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵੱਖ-ਵੱਖ ਪ੍ਰਿਟਿੰਗ ਪ੍ਰੈਸਾਂ ਦੇ ਮਾਲਕ ਅਤੇ ਨੁਮਾਇੰਦੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰ ਗ੍ਰਿਫਤਾਰ

International Arms Smuggling  ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਅਤੇ ਸੀਆਈਏ...

ਰਾਤ ਦਾ ਖਾਣਾ ਛੱਡਣ ਨਾਲ਼ ਹੁੰਦੇ ਨੇ ਕਮਾਲ ਦੇ ਫ਼ਾਇਦੇ , ਜਾਣੋ

Dinner Skipping Benefits  ਜਿਸ ਤਰ੍ਹਾਂ ਸਵੇਰੇ ਨਾਸ਼ਤਾ ਨਾ ਕਰਨ ਦੀ...