Thursday, January 16, 2025

ਕਾਰਗਿਲ ਦੇ ਵੈਟਰਨ ਮੇਜਰ ਅਮਿਤ ਸਰੀਨ ਨੇ ਲੁਧਿਆਣਾ ਦੇ ਏ.ਡੀ.ਸੀ. (ਜਨਰਲ) ਦਾ ਅਹੁੱਦਾ ਸੰਭਾਲਿਆ

Date:

ਲੁਧਿਆਣਾ, 17 ਮਾਰਚ (000) – ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਮੇਜਰ ਅਮਿਤ ਸਰੀਨ ਵੱਲੋਂ ਅੱਜ ਲੁਧਿਆਣਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ।

ਮੇਜਰ ਸਰੀਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਸ਼ਨੀਵਾਰ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਅਤੇ ਐਸ.ਡੀ.ਐਮ. ਹੁਸ਼ਿਆਰਪੁਰ, ਫਗਵਾੜਾ ਅਤੇ ਕੋਟਕਪੂਰਾ ਵੀ ਰਹਿ ਚੁੱਕੇ ਹਨ।

ਆਪਣੇ ਨਵੇਂ ਅਹੁਦੇ ਦੀ ਜਿੰਮੇਵਾਰੀ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਮੁੱਖ ਤਰਜੀਹ ਦੇਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਸਟਾਫ਼ ਨਾਲ ਮੁੱਢਲੀ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

ਜਿਕਰਯੋਗ ਹੈ ਕਿ ਮੇਜਰ ਅਮਿਤ ਸਰੀਨ ਨੇ ਭਾਰਤੀ ਫੌਜ ਵਿੱਚ ਅੱਠ ਸਾਲ ਸੇਵਾ ਕੀਤੀ ਹੈ ਅਤੇ ਕਾਰਗਿਲ ਵਿਜੇ ਆਪਰੇਸ਼ਨ ਦਾ ਵੀ ਹਿੱਸਾ ਵੀ ਰਹੇ। ਉਹ ਸਿਆਚਿਨ ਗਲੇਸ਼ੀਅਰ, ਚੀਨ ਬਾਰਡਰ ਕਾਰਾਕੋਰਮ ਰੇਂਜ ਡੀ.ਬੀ.ਓ. ਪੋਸਟ ‘ਤੇ ਵੀ ਗਏ ਜਿੱਥੇ ਤਾਪਮਾਨ ਮਨਫ਼ੀ 55 ਡਿਗਰੀ ਰਹਿੰਦਾ ਹੈ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...