ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ)18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ  ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ।ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਸੰਗਤਾ ਨਾਲ ਇੱਕ ਯਾਦਗਾਰੀ ਤਸਵੀਰ ਵੀ ਖਿਚਵਾਈ ਗਈ।

[wpadcenter_ad id='4448' align='none']