ਵਾਹਨਾਂ ‘ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

Stickers beware ਪੰਜਾਬ ਪੁਲਸ ਨੇ ਸੂਬੇ ਵਿਚ ਵਾਹਨਾਂ ਤੋਂ ਗ਼ੈਰ-ਕਾਨੂੰਨੀ ਸਟਿੱਕਰ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਾਹਨਾਂ ’ਤੇ ਲੱਗੇ ਗ਼ੈਰ-ਕਾਨੂੰਨੀ ਸਟਿੱਕਰਾਂ ਨੂੰ ਉਤਾਰਿਆ ਜਾਵੇ ਅਤੇ ਜੇਕਰ ਕੋਈ ਡਰਾਈਵਰ ਅਜਿਹੇ ਸਟਿੱਕਰ ਮੁੜ ਲਗਾਉਂਦਾ ਹੈ ਤਾਂ ਉਸ ਦਾ ਚਲਾਨ ਵੀ ਕੀਤਾ ਜਾਵੇ |
ਸੂਬੇ ’ਚ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਤੋਂ ਬਾਅਦ ਪੁਲਸ ਹਿੰਸਾ ਅਤੇ ‘ਗੰਨ ਕਲਚਰ’ ਨੂੰ ਉਤਸ਼ਾਹਿਤ ਕਰਨ ਵਾਲੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਸੂਬੇ ’ਚ ਕਈ ਲੋਕਾਂ ਨੇ ਆਪਣੇ ਵਾਹਨਾਂ ’ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਟਿੱਕਰ ਵੀ ਲਗਾਏ ਹੋਏ ਸਨ। ਪੰਜਾਬ ਪੁਲਸ ਨੇ ਚੈਕਿੰਗ ਦੌਰਾਨ ਭਿੰਡਰਾਂਵਾਲੇ ਦੇ ਸਟਿੱਕਰ ਵੀ ਉਤਾਰ ਦਿੱਤੇ ਅਤੇ ਵਾਹਨ ਚਾਲਕਾਂ ਨੂੰ ਅਜਿਹੇ ਸਟਿੱਕਰ ਮੁੜ ਨਾ ਲਗਾਉਣ ਲਈ ਕਿਹਾ।Stickers beware

ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਪੰਜਾਬ ਵਿਚ ਕਾਰਾਂ ਅਤੇ ਹੋਰ ਵਾਹਨਾਂ ’ਤੇ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ ਵਾਲਿਆਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ’ਤੇ ਹਥਿਆਰਾਂ ਦੀਆਂ ਤਸਵੀਰਾਂ ਲਗਾਉਣਾ ਗੈ਼ੈਰ-ਕਾਨੂੰਨੀ ਹਨ। ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਵਾਹਨਾਂ ’ਤੇ ਪੁਲਸ, ਫ਼ੌਜ ਅਤੇ ਹੋਰ ਸ਼ੱਕੀ ਸਟਿੱਕਰ ਲਗਾਉਣ ’ਤੇ ਵੀ ਪਾਬੰਦੀ ਹੋਵੇਗੀ।

‘ਗੰਨ ਕਲਚਰ’ ਨੂੰ ਉਤਸ਼ਾਹਿਤ ਕਰਨ ਵਾਲਿਆਂ ’ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। ਪੰਜਾਬ ਪੁਲਸ ਨੇ ਭੜਕਾਊ ਸ਼ਬਦਾਂ ਵਾਲੇ ਸਟਿੱਕਰ ਵੀ ਉਤਾਰਨੇ ਸ਼ੁਰੂ ਕਰ ਦਿੱਤੇ ਹਨ।Stickers beware

[wpadcenter_ad id='4448' align='none']