GND Engineering College
ਲੁਧਿਆਣਾ ( ਸੁਖਦੀਪ ਸਿੰਘ ਗਿੱਲ )ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ ਪਿਛਲੇ 17 ਸਾਲਾਂ ਤੋਂ ਦੇਸ਼ਾਂ ਵਿਦੇਸ਼ਾਂ ਵਿੱਚ ਦਸਤਾਰ ਦਾ ਪ੍ਰਚਾਰ ਕਰ ਰਹੀ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ”ਸਰਦਾਰੀ ਲਹਿਰ ਤਹਿਤ” ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਦਸਤਾਰ ਮੁਕਾਬਲੇ ਵਿੱਚ ਪੰਜ ਜੇਤੂ ਪੁਜੀਸ਼ਨਾਂ ਵਿੱਚ ਪਹਿਲਾ ਸਥਾਨ ਪਵਨਦੀਪ ਸਿੰਘ ਦੂਸਰਾ ਸਥਾਨ ਜਸਕਰਨ ਸਿੰਘ,ਤੀਸਰਾ ਸਥਾਨ ਭੁਪਿੰਦਰ ਸਿੰਘ,ਚੋਥਾ ਸਥਾਨ ਜਗਮੀਤ ਸਿੰਘ,ਪੰਜਵਾਂ ਮਹਿਕਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਇਸਦੇ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਵੀ ਕੀਤਾ ਗਿਆ ਅਤੇ ਦੁਮਾਲਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਪੈਸ਼ਲ ਇਨਾਮ ਦਿੱਤੇ ਗਏ।ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਟਰੱਸਟੀ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਜੱਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ,ਡਾ. ਅਵਤਾਰ ਸਿੰਘ ਬਿੱਟਾ ਐਮ ਡੀ ਗੁਜਰੀ ਇੰਡਸਟਰੀਜ਼ ਨੇ ਸ਼ਿਰਕਤ ਕੀਤੀ।ਇਸ ਮੌਕੇ ਨਦਰਿ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਪ੍ਰੋ. ਜਸਵਿੰਦਰ ਸਿੰਘ ਖਾਲਸਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
READ ALSO :ਪੰਜਾਬ ‘ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ ਬਦਲਣ ਦੀ ਕੀਤੀ ਮੰਗ..
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.ਸਹਿਜਪਾਲ ਸਿੰਘ,ਸ.ਕਰਨਵੀਰ ਸਿੰਘ ਬਿੱਟਾ,ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ,ਭਾਈ ਸਤਵੀਰ ਸਿੰਘ ਖਾਲਸਾ, ਪ੍ਰੌਫ.ਜਸਵੀਰ ਸਿੰਘ ਗਰੇਵਾਲ,ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਜੁਝਾਰ ਸਿੰਘ ਕਾਲਾਝਾੜ, ਪਰਮਿੰਦਰ ਸਿੰਘ ਸਹਿਬਾਨਾ, ਪ੍ਰਭਜੋਤ ਸਿੰਘ ਬਾਸੀਆ, ਹਰਵਿੰਦਰ ਸਿੰਘ ਅਮਰਗੜ੍ਹ, ਭਵਨਦੀਪ ਸਿੰਘ ਗੋਬਿੰਦਗੜ੍ਹ, ਤਰਨਪ੍ਰੀਤ ਸਿੰਘ, ਅਨਮੋਲ ਸਿੰਘ, ਬਲਕਾਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਹਾਜਰ ਸਨ।
GND Engineering College