ਪ੍ਰਸ਼ਾਸ਼ਨ ਰਾਜਨੀਤਿਕ ਪਾਰਟੀਆਂ ਨੂੰ ਸਮੇਂ ਸਿਰ ਐਨ.ਓ.ਸੀ/ਪ੍ਰਵਾਨਗੀਆਂ ਜਾਰੀ ਕਰਨ ਲਈ ਵਚਨਬੱਧ

ਲੁਧਿਆਣਾ, 21 ਮਾਰਚ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ ‘ਨੋ ਆਬਜੈਕਸ਼ਨ ਸਰਟੀਫਿਕੇਟ’ (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ।

ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ, ਫਾਇਰ ਬ੍ਰਿਗੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਕਿਹਾ ਕਿ ਪ੍ਰਸ਼ਾਸਨ ਨਿਰਧਾਰਤ ਸਮਾਂ ਸੀਮਾ ਅੰਦਰ ਸਿਆਸੀ ਪਾਰਟੀਆਂ ਨੂੰ ਪ੍ਰਵਾਨਗੀ ਦੇਵੇਗਾ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਜਨਤਕ ਮੀਟਿੰਗਾਂ, ਰੈਲੀਆਂ, ਜਲੂਸ ਕਰਨ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਇਲਾਵਾ ਚੋਣ ਪ੍ਰਚਾਰ ਲਈ ਵਾਹਨਾਂ ਦੀ ਵਰਤੋਂ, ਘਰ-ਘਰ ਜਾ ਕੇ ਪ੍ਰਚਾਰ ਕਰਨ, ਪੋਸਟਰ, ਹੋਰਡਿੰਗ, ਪੈਂਫਲੈਟ ਵੰਡਣ ਆਦਿ ਲਈ ਮਨਜ਼ੂਰੀ ਲਈ ਅਰਜ਼ੀ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਤੁਰੰਤ ਪ੍ਰਵਾਨਗੀ ਦੇਣ ਲਈ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨਾ ਚਾਹੀਦਾ ਹੈ, ਤਾਂ ਜੋ ਸਿਆਸੀ ਪਾਰਟੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੇਜਰ ਸਰੀਨ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਸਾਰੀਆਂ ਅਰਜ਼ੀਆਂ ਨੂੰ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਨਿਪਟਾਇਆ ਜਾਣਾ ਚਾਹੀਦਾ ਹੈ।

[wpadcenter_ad id='4448' align='none']