Saturday, January 18, 2025

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

ਅੰਮ੍ਰਿਤਸਰ, 21 ਮਾਰਚ, 2024:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰਸਹਾਇਕ ਖਜ਼ਾਨਾ ਅਫਸਰ (.ਟੀ.), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ .ਟੀ.ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ

Share post:

Subscribe

spot_imgspot_img

Popular

More like this
Related