ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

Date:

ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੀ ਸ਼ੁਰੂਆਤ ਮੌਕੇ ਖੇਤੀਬਾੜੀ ਉਪ ਨਿਰੀਖਕ ਮੈਡਮ ਕੁਲਵੀਰ ਕੌਰ ਨੇ ਪੀਐਮ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਈਕੇਵਾਈਸੀ ਨਾ ਹੋਣ ਕਰਕੇ ਕਿਸ਼ਤ ਰੁਕੀ ਹੋਈ ਹੈ ਤਾਂ ਉਹ ਖੁਦ ਪੀਐਮ ਕਿਸਾਨ ਵੈਬਸਾਈਟ ਤੇ ਜਾ ਕੇ ਜਾਂ ਨਜ਼ਦੀਕੀ ਸੀਐਸਸੀ ਸੈਂਟਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾ ਕੇ ਕਰਵਾ ਸਕਦੇ ਹਨ।ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਜਸਪ੍ਰੀਤ ਸਿੰਘ ਨੇ ਕਣਕ ਦੀ ਫਸਲ ਤੇ ਕੀੜੇਮਕੌੜੇ ਅਤੇ ਬਿਮਾਰੀਆਂ ਦੀਆ ਨਿਸ਼ਾਨੀਆਂ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ 10 ਸਿੱਟਿਆ ਦੇ ਆਧਾਰ ਤੇ ਜੇਕਰ ਚੇਪਾ ਪ੍ਰਤੀ ਸਿੱਟਾ 5 ਜਾ ਇਸ ਤੋਂ ਵੱਧ ਮਿਲੇ ਤਾਂ 2 ਲਿਟਰ ਨਿੰਮ ਦਾ ਘਰੇ ਬਣਿਆ ਘੋਲ ਜਾ 20 ਗ੍ਰਾਮ ਐਕਟਾਰਾ 25 ਡਬਲਿਊ ਜੀ (ਥਾਇਆਮਿਥੋਕਸਮ) 80-100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕੀਤੀ ਜਾਵੇ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਮਨਜਿੰਦਰ ਸਿੰਘ ਨੇ ਨਰਮੇ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਇਨ੍ਹਾਂ ਦਿਨਾਂ ਵਿਚ ਖੇਤਾਂ ਜਾਂ ਘਰਾਂ ਵਿੱਚ ਪਈਆ ਛਟੀਆਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦਖੂਹੰਦ ਜਲਾ ਦਿੱਤੀ ਜਾਵੇਇਸ ਦੇ ਨਾਲ ਹੀ ਜਿੰਨਾ ਨਦੀਨਾਂ (ਪੀਲੀ ਬੂਟੀਕੰਘੀ ਬੂਟੀਗੁਤਪੱਟਣਾਭੰਗਪੁਠ ਕੰਡਾਕਾਂਗਰਸ ਘਾਹ) ਤੇ ਚਿੱਟੀ ਮੱਖੀ ਪਲਦੀ ਹੈ ਨੂੰ ਪੁੱਟ ਕੇ ਨਸ਼ਟ ਕਰ ਦਿੱਤਾ ਜਾਵੇ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਜੋਧਪੁਰ ਰੋਮਾਣਾ ਦੇ ਕਿਸਾਨ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...