Wednesday, January 8, 2025

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

Date:

ਫਾਜ਼ਿਲਕਾ 26 ਮਾਰਚ
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ. ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ. ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ .
ਇਸ ਸਬੰਧੀ ਇੱਕ ਬੈਠਕ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ. ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਚੁਣਾਵੀ ਸਭਾ, ਰੈਲੀ, ਬੈਠਕ ਪ੍ਰਵਾਨਗੀ ਲਏ ਤੋਂ ਬਿਨਾਂ ਨਾ ਕਰਨ। ਲਾਊਡ ਸਪੀਕਰ ਦੀ ਪ੍ਰਵਾਣਗੀ ਲੈਣੀ ਵੀ ਲਾਜ਼ਮੀ ਹੈ ਅਤੇ ਵੱਖ-ਵੱਖ ਪ੍ਰਕਾਰ ਦੇ ਵਾਹਨ ਜੋ ਚੋਣ ਪ੍ਰਚਾਰ ਵਿੱਚ ਵਰਤੇ ਜਾ ਰਹੇ ਹਨ ਉਹਨਾਂ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ। ਉਹਨਾਂ ਨੇ ਕਿਹਾ ਕਿ ਇਹ ਪ੍ਰਵਾਨਗੀਆਂ ਏਆਰਓ ਪੱਧਰ, ਜਿਲਾ ਚੋਣ ਅਫਸਰ ਦੇ ਪੱਧਰ ਅਤੇ ਮੁੱਖ ਚੋਣ ਅਫਸਰ ਦੇ ਪੱਧਰ ਤੇ ਉਪਲਬਧ ਹਨ ਜੋ ਕਿ ਵੱਖ-ਵੱਖ ਸ਼੍ਰੇਣੀ ਲਈ ਵੱਖ-ਵੱਖ ਥਾਂ ਤੇ ਅਪਲਾਈ ਕੀਤੀ ਜਾ ਸਕਦੀ ਹੈ। ਪਰ ਇਹ ਸਾਰਾ ਕੁਝ ਇੱਕੋ ਆਨਲਾਈਨ ਪੋਰਟਲ ਤੇ ਉਪਲਬਧ ਹੈ। ਇਸ ਤੋਂ ਬਿਨਾਂ ਆਫਲਾਈਨ ਅਰਜੀ ਵੀ ਦਿੱਤੀ ਜਾ ਸਕਦੀ ਹੈ। ਬੈਠਕ ਵਿੱਚ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜ਼ਰ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...