Friday, January 10, 2025

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 26 ਮਾਰਚ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Share post:

Subscribe

spot_imgspot_img

Popular

More like this
Related

ਮੋਦੀ ਨੂੰ ਕਹੋ ਮੰਗਾਂ ਮੰਨਣ, ਮੈਂ ਮਰਨ ਵਰਤ ਛੱਡ ਦੇਵਾਂਗਾ – ਡੱਲੇਵਾਲ

Farmer Protest Supreme Court ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ...

ਸੜ ਕੇ ਸੁਆਹ ਹੋ ਰਿਹਾ ਹਾਲੀਵੁੱਡ ! ਅਮਰੀਕਾ ਦੇ ਜੰਗਲਾਂ ‘ਚ ਤਬਾਹੀ ਦਾ ਮੰਜ਼ਰ ਜਾਰੀ

Los Angeles Fire Tragedy ਦੁਨੀਆ ਵਿੱਚ ਸੁਪਰਪਾਵਰ ਆਖਿਆ ਜਾਣ ਵਾਲਾ...

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...