Saturday, January 18, 2025

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

Date:

ਬਠਿੰਡਾ, 27 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ।

ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਆਦੇਸ਼ਾਂ ’ਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਨਾਂ ਇਲਾਕਿਆਂ ’ਚ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।

ਇੱਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁੱਦਾ ਵਸਤੂਆਂ ਰੱਖਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ।

ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।

ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ। ਹੁਕਮ ਅਨੁਸਾਰ ਅਜਿਹੇ ਮੈਡੀਕਲ/ਕੈਮਿਸਟ/ਫਾਰਮੇਸੀ ਦੁਕਾਨਾਂ ਦੇ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 144 ਲਗਾਈ ਗਈ ਹੈ। ਹੁਕਮ 25 ਮਈ 2024 ਤੱਕ ਲਾਗੂ ਰਹਿਣਗੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...