ਮੋਗਾ, 28 ਮਾਰਚ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ।ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।
ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ
Date: