Sunday, January 19, 2025

ਬੀਜੇਪੀ ਚ ਸ਼ਾਮਿਲ ਹੁੰਦੇ ਹੀ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ‘ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

Date:

Punjab Government Reduced Security 

ਪੰਜਾਬ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਵਿਧਾਇਕ ਅੰਗੁਰਾਲ ਦੀ ਸੁਰੱਖਿਆ ‘ਚ ਅਜੇ ਤੱਕ ਕੋਈ ਕਮੀ ਨਹੀਂ ਆਈ ਹੈ।

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ। ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ। ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ।


ਦੱਸ ਦੇਈਏ ਕਿ ਜਦੋਂ ਰਿੰਕੂ ਅਤੇ ਅੰਗੁਰਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਬਸਤੀ ਦਾਨਿਸ਼ਮੰਦਾ ਚੌਕ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਉਕਤ ਸੜਕ ਦੋਵਾਂ ਆਗੂਆਂ ਦੇ ਘਰ ਨੂੰ ਜਾਂਦੀ ਹੈ। ਜਿੱਥੇ ਸਰਕਾਰੀ ਬੋਰਡ ਵੀ ਪਾੜ ਦਿੱਤੇ ਗਏ। ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ।

READ ALSO : ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਮਿਲਿਆ ਭਾਰਤ ਰਤਨ

ਜਿਸ ਵਿੱਚ ਉਸ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘਟਾ ਦਿੱਤੀ ਹੈ।

Punjab Government Reduced Security 

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...