Saturday, December 28, 2024

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਜ਼ਿਲ੍ਹਾ ਚੋਣ ਅਫ਼ਸਰ

Date:

ਮੋਗਾ, 31 ਮਾਰਚ (000) –

ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐੱਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐੱਪ ਰਾਹੀਂ, ਆਪਣਾ ਨਾਮ ਲੱਭਣ ਲਈ, ਫ਼ਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫ਼ੋਨ ‘ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਇਹ ਵੋਟਰ ਹੈਲਪਲਾਈਨ ਐੱਪ https://www.eci.gov.in/voter-helpline-app  ਅਤੇ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁਝੇਵੇਆਂ ਕਾਰਣ ਲੋਕ ਆਪਣੀ ਵੋਟ ਸਬੰਧੀ ਵੇਰਵਿਆਂ ਤੋਂ ਜਾਣੂ ਨਹੀਂ ਹੁੰਦੇ। ਇਸ ਐੱਪ ਰਾਹੀਂ ਆਸਾਨੀ ਨਾਲ ਕੋਈ ਵੀ ਵਿਅਕਤੀ ਆਪਣੀ ਵੋਟ ਸਬੰਧੀ ਵੇਰਵੇ, ਪੋਲਿੰਗ ਸਟੇਸ਼ਨ ਨੰਬਰ, ਉਸ ਦੀ ਲੋਕੇਸ਼ਨ ਆਦਿ ਬਾਰੇ ਜਾਣਕਰੀ ਲੈ ਸਕਦਾ ਹੈ। ਨਾਲ ਹੀ ਜੇਕਰ ਕਿਸੇ ਨੇ ਆਪਣੇ ਵੇਰਵਿਆਂ ‘ਚ ਕੋਈ ਤਬਦੀਲੀ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਵੀ ਇਸ ਵੋਟਰ ਹੈਲਪਲਾਈਨ ਐੱਪ ਉੱਤੇ ਉਪਲਬੱਧ ਹੈ। ਇਸ ਉੱਤੇ ਡਿਜੀਟਲ ਵੋਟਰ ਸਲਿੱਪ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਇਸ ਐੱਪ ਰਾਹੀਂ ਚੋਣਾਂ ਸਬੰਧੀ ਹੋਰ ਲੋੜੀਂਦੇ ਵੇਰਵੇ ਜਿਵੇਂ ਕਿ ਪਿਛਲੀਆਂ ਚੋਣਾਂ ਦੇ ਨਤੀਜੇ, ਸਿਆਸੀ ਉਮੀਦਵਾਰਾਂ ਅਤੇ ਪਾਰਟੀਆਂ ਦੇ ਵੇਰਵੇ, ਵੋਟਾਂ ਸਬੰਧੀ ਫਾਰਮ (ਮਤਦਾਤਾ ਅਤੇ ਉਮੀਦਵਾਰਾਂ ਲਈ) ਸਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲਦੀ ਹੈ।

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...