ਫਾਜ਼ਿਲਕਾ 2 ਅਪ੍ਰੈਲ
ਜਿਲ੍ਹਾ ਫ਼ਾਜ਼ਿਲਕਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਵੱਲੋਂ ਗਠਿਤ ਟੀਮਾਂ ਵੱਲੋਂ ਜਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਨਿਰੀਖਣ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਜਿਲ੍ਹੇ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ ਸੀ ਪੀ ਐਨ ਡੀ.ਟੀ. ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ। ਡਾ ਕਵਿਤਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਮਹੀਨੇ ਦੌਰਾਨ ਜਿਲ੍ਹੇ ਦੇ ਅਲਟਰਾ ਸਾਊਂਡ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਅਲਟਰਾ ਸਾਊਂਡ ਸੈਂਟਰਾਂ ਦੇ ਮਾਲਿਕਾਂ ਨੂੰ ਕਿਹਾ ਜਾਂਦਾ ਹੈ ਕਿ ਜਿਨ੍ਹਾਂ ਗਰਭਵਤੀਆਂ ਦੀ ਸਿਹਤ ਵਿਭਾਗ ਕੋਲ ਰਜਿਸਟ੍ਰੇਸ਼ਨ ਨਹੀਂ ਹੈ, ਉਹਨਾਂ ਸਬੰਧੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ।