ਇਸ ਦਿਨ ਪੰਜਾਬ ‘ਚ ਵਿਸ਼ੇਸ਼ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ

Special holiday in Punjab

Special holiday in Punjab

ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Special holiday in Punjab

also read :- 2 ਤੋਂ 3 ਸਾਲ ਦੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਦਿਓ ਧਿਆਨ, ਇਹਨਾਂ ਲੱਛਣਾਂ ਨਾਲ ਕਰੋ ਔਟਿਜ਼ਮ ਦੀ ਪਛਾਣ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।Special holiday in Punjab

[wpadcenter_ad id='4448' align='none']