Navjot Kaur Health Update
ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਕੈਂਸਰ ਨੂੰ ਹਰਾਉਣ ਵਿੱਚ ਜੁਟੀ ਹੋਈ ਹੈ। ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਵੀਰਵਾਰ ਸ਼ਾਮ ਉਸ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਪਤਾ ਲੱਗਾ ਹੈ ਕਿ ਸ਼ਾਮ ਪੰਜ ਵਜੇ ਉਸ ਦਾ ਅਪਰੇਸ਼ਨ ਸ਼ੁਰੂ ਹੋਇਆ।
ਆਪਰੇਸ਼ਨ ਤੋਂ ਬਾਅਦ ਉਹ ਠੀਕ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ। ਕਰੀਬ ਦੋ ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ। ਪਤਨੀ (ਡਾ. ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕੋਈ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।”
READ ALSO : ਸਵੀਪ ਪ੍ਰੋਜੈਕਟ ਅਧੀਨ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਪਿੰਡ ਰਾਜਾਂਵਾਲੀ ਵਿਖੇ ਲਗਾਇਆ ਜਾਗਰੁਕਤਾ ਕੈਂਪ
Navjot Kaur Health Update