ਵੋਟਰ ਜਾਗਰੂਕਤਾ ਮੁਹਿੰਮ ਤਹਿਤ ਬੂਥ ਲੈਵਲ ਸਵੀਪਗਤੀਵਿਧੀਆਂ ਕਰਵਾਈਆਂ ਗਈਆਂ

ਮਾਨਸਾ, 07 ਅਪ੍ਰੈਲ:
  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੀ.ਐਲ.ਓਜ਼. ਅਤੇ ਸਵੀਪ ਟੀਮ ਦੇ ਸਹਿਯੋਗ ਬੂਥ ਲੈਵਲ ਅਵੇਰਨੈਸ ਗਰੁੱਪ ਅਤੇ ਚੋਣ ਪਾਠਸ਼ਾਲਾ ਰਾਹੀਂ ਵਿਧਾਨ ਸਭਾ ਹਲਕਾ ਮਾਨਸਾ ਦੇ ਵੱਖ ਵੱਖ ਬੂਥਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੇ ਵਢਮੁੱਲੇ ਹੱਕ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਗਿਆ।
ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ ਬਾਰੇ ਜਾਣੂ ਕਰਵਾਉਂਦਿਆਂ ਹੋਰਨਾਂ ਨੂੰ ਵੀ ਆਪਣੀ ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮਾਨਸਾ ਦੀ ਸਵੀਪ ਟੀਮ ਵੱਲੋਂ ਪਿੰਡ ਭੈਣੀ ਬਾਘਾ ਅਤੇ ਬੁਰਜ ਹਰੀ ਵਿਖੇ ਆਮ ਨਾਗਰਿਕਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਵੱਲੋਂ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੋਟਰਾਂ ਨੂੰ ਮਤਦਾਨ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

[wpadcenter_ad id='4448' align='none']