Now there will be no trouble
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੰਡੀ ਵਿਚ ਟਰਾਲੀ ਤੋਂ ਕਣਕ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਸਮੀਖਿਆ ਕੀਤੀ ਗਈ। ਇਸ ਮਗਰੋਂ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹਨ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। CM ਮਾਨ ਨੇ ਕਿਹਾ ਕਿ ਮੰਡੀ ਵਿਚ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। Now there will be no trouble
also read :- ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ
ਉਨ੍ਹਾਂ ਟਵੀਟ ਕੀਤਾ, “ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ। ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।” Now there will be no trouble