ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

Date:

ਫਿਰੋਜ਼ਪੁਰ 10 ਅਪ੍ਰੈਲ (  ) ਜਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੇਕਸ਼ਨ ਕਰਵਾਉਣੀ ਲਾਜਮੀ ਹੋਵੇਗੀ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰ ਕੇ ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ। ਗਿੱਲੀ ਕਣਕ ਦੇ ਮੰਡੀਆਂ ਵਿੱਚ ਨਾ ਵਿਕ ਸਕਣ ਕਾਰਨ ਕਈ ਵਾਰ ਲਾਅ ਐਂਡ ਆਰਡਰ ਦੀ ਸਥਿਤੀ ਵੀ ਖਰਾਬ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਹ ਵੀ ਦੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ, ਜਿਨ੍ਹਾਂ ਨਾਲ ਕਣਕ ਦੀ ਕੁਆਲਟੀ ਖਰਾਬ ਹੋ ਜਾਂਦੀ ਹੈ  ਅਤੇ ਕਈ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਵੱਲੋਂ ਇਸ ਦੀ ਖਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਦੇਸ਼ ਦੇ ਕਣਕ ਉਤਪਾਦਨ ਤੇ ਮਾੜਾ ਅਸਰ ਪੈਂਦਾ ਹੈ। ਇਸ ਕਰਕੇ ਇਹ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ ਮਿਤੀ 9.06.2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...