ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ 2024 ਦੀਆ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਏ ਪੱਬਾਂ ਭਾਰ , ਇਹਨਾਂ ਮੁੱਦਿਆਂ ਨੂੰ ਲੈ ਕੇ ਘੇਰੀਆਂ ਸਰਕਾਰਾਂ

Amrita Waring

Amrita Waring

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਤੋਂ ਪ੍ਰਧਾਨ ਦਾ ਆਹੁਦਾ ਸੰਭਾਲਿਆਂ ਹੈ ਉਹ ਲਗਾਤਾਰ ਪੰਜਾਬ ਦੇ ਮੁੱਦਿਆ ਤੇ ਸਰਕਾਰ ਨੂੰ ਘੇਰਦੇ ਨਜ਼ਰ ਆਏ ਨੇ
ਰਾਜਾ ਵੜਿੰਗ ਪੰਜਾਬ ਵਿਧਾਨਸਭਾ ਚ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਅਕਸਰ ਹੀ ਚਿੰਤਾ ਜਤਾਉਂਦੇ ਆ ਰਹੇ ਨੇ

ਰਾਜਾ ਵੜਿੰਗ ਕਾਂਗਰਸ ਪਾਰਟੀ ਵੱਲੋਂ ਗਿੱਦੜਬਾਹਾ ਤੋਂ ਲਗਾਤਾਰ ਤਿੰਨ ਵਾਰ ਦੇ ਵਿਧਾਇਕ ਹਨ। 2012, 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਨੇ ਜਿੱਤੀਆਂ ਹਨ।

ਚੰਨੀ ਸਰਕਾਰ ਵਿੱਚ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਸਨ। 2014 ਤੋਂ 2018 ਤੱਕ ਉਹ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ।

44 ਸਾਲਾ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਇਤਿਹਾਸ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਬਣਨ ਵਾਲੇ ਪਹਿਲੇ ਘੱਟ ਉਮਰ ਦੇ ਸਿਆਸਤਦਾਨ ਹਨ। ਉਹ ਪੰਜਾਬ ਕਾਂਗਰਸ ਦੇ ਉਨ੍ਹਾਂ 18 ਆਗੂਆਂ ‘ਚੋਂ ਇੱਕ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਲਹਿਰ ਦੇ ਬਾਵਜੂਦ 2022 ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ।ਗਿੱਦੜਬਾਹਾ ਸੀਟ ਤੋਂ ਰਾਜਾ ਵੜਿੰਗ ਦਾ ਟਾਕਰਾ ਮਨਪ੍ਰੀਤ ਬਾਦਲ ਨਾਲ ਰਿਹਾ। ਉਨ੍ਹਾਂ ਨੇ ਪਹਿਲੀ ਵਾਰ ਸਾਲ 2012 ਅਤੇ ਦੂਜੀ ਵਾਰ ਲਗਾਤਾਰ 2017 ਵਿੱਚ ਇਸ ਸੀਟ ਤੋਂ ਜਿੱਤ ਹਾਸਲ ਕੀਤੀ। ਪਰ ਲਗਾਤਾਰ ਜਿੱਤ ਦੇ ਬਾਵਜੂਦ ਉਹ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ‘ਚ ਥਾਂ ਨਹੀਂ ਬਣਾ ਸਕੇ।
ਉੱਥੇ ਹੀ ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ ਵੀ ਵੱਖ-ਵੱਖ ਮੁੱਦਿਆਂ ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦੇ ਅਕਸਰ ਹੀ ਨਜ਼ਰ ਆਉਂਦੇ ਨੇ

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਕਾਂਗਰਸ ਦੇ ਉਮੀਦਵਾਰਾਂ ਦਾ ਐਲਾਨ ਨਹੀਂ ਹੋਇਆ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮਿ੍ਤਾ ਵੜਿੰਗ ਵੱਲੋਂ ਸ਼ਹਿਰ ਬਠਿੰਡਾ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਅੰਮਿ੍ਤਾ ਵੜਿੰਗ ਵੱਲੋਂ ਸ਼ਹਿਰ ਬਠਿੰਡਾ ਦਾ ਤੂਫਾਨੀ ਦੌਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵੱਖ-ਵੱਖ ਵਾਰਡਾਂ ਵਿਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ।

ਉਨਾਂ ਇਸ ਮੌਕੇ ਦੇਸ਼ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਹੱਥ ਮਜਬੂਤ ਕਰਨ ਨਾਲ ਹੀ ਦੇਸ਼ ਅਤੇ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ, ਕਿਉਂਕਿ ਜੇਕਰ ਤੱਕੜੀ ਨੂੰ ਵੋਟ ਪਾਈ ਤਾਂ ਵੀ ਕੇਂਦਰ ਸਰਕਾਰ ਨੂੰ ਪਾਸੇ ਨਹੀਂ ਕੀਤਾ ਜਾ ਸਕਦਾ ਜੇ ਝਾੜੂ ਨੂੰ ਪਾਈ ਤਾਂ ਵੀ ਮੋਦੀ ਸਰਕਾਰ ਨੂੰ ਪਾਸੇ ਨਹੀਂ ਕਰ ਸਕਾਂਗੇ। ਜੇਕਰ ਕਾਂਗਰਸ ਦੇ ਹੱਥ ਮਜਬੂਤ ਕਰਾਂਗੇ ਤਾਂ ਪੂਰਨ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮਿਲਣਗੀਆਂ।ਉਨਾਂ੍ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਵੱਲੋਂ ਅੱਛੇ ਦਿਨ ਲਿਆਉਣ ਦੀ ਬਜਾਏ ਲੋਕਾਂ ‘ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ।

READ ALSO : ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਦਿੱਤੀ ਸਿਖਲਾਈ

ਬੇਰੁਜ਼ਗਾਰੀ ਵਧੀ ਹੈ, ਕਿਸੇ ਨੂੰ ਰੁਜ਼ਗਾਰ ਨਹੀਂ ਮਿਲਿਆ। ਇੱਥੋਂ ਤਕ ਇਹ ਵਿਰੋਧੀ ਪਾਰਟੀਆਂ ਨੂੰ ਦਬਾਉਣ ਦੀਆਂ ਸਾਜ਼ਸ਼ਿਾਂ ਕੀਤੀਆਂ ਗਈਆਂ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਨਸ਼ਿਆਂ ਕਰਕੇ ਨੌਜਵਾਨ ਮਰ ਰਹੇ ਹਨ। ਮੁੱਖ ਮੰਤਰੀ ਪੰਜਾਬ ਦਾ ਸਰਕਾਰ ਦੇ ਮੁੱਦਿਆਂ ਵੱਲ ਕੋਈ ਧਿਆਨ ਨਹੀਂ। ਉਹ ਆਮ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਨੂੰ ਦੋਨੇ ਹੱਥੀ ਲੁਟਾ ਰਹੇ ਹਨ। ਇਸ ਮੌਕੇ ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਸਹਿਯੋਗ ਦਿਓ ਤਾਂ ਜੋ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣੇ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਮੁੜ ਸਰਕਾਰ ਬਣ ਕੇ ਸ਼ਹਿਰ ਬਠਿੰਡਾ ਸਮੇਤ ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਤੋਰਿਆ ਜਾ ਸਕੇ।

Amrita Waring

[wpadcenter_ad id='4448' align='none']