ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੂਥ ਨੰਬਰ 96 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਇਕੱਤਰ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਲਿੰਗ ਦੌਰਾਨ ਘੱਟ ਵੋਟਰਾਂ ਦੀ ਗਿਣਤੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੋਟਿੰਗ ਅਨੁਪਾਤ ਨੂੰ ਵਧਾਉਣ ਲਈ ਬੀ.ਐਲ.ਓਜ਼ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

          ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓਜ਼ ਤੋਂ ਇਲਾਵਾ ਵੋਟਰ ਆਦਿ ਹਾਜ਼ਰ ਸਨ।

[wpadcenter_ad id='4448' align='none']