It became a party of riches
ਕਾਂਗਰਸ ਪਾਰਟੀ ਤੋਂ ਟਿਕਟ ਮਿਲਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਪਹਿਲੀ ਵਾਰ ਬਰਨਾਲਾ ਪਹੁੰਚੇ। ਬਰਨਾਲਾ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਤੇ ਕਾਂਗਰਸੀ ਵਰਕਰਾਂ ਨੇ ਖਹਿਰਾ ਦਾ ਢੋਲ ਤੇ ਨਾਅਰਿਆਂ ਨਾਲ ਸਵਾਗਤ ਕੀਤਾ। ਸੁਖਪਾਲ ਖਹਿਰਾ ਨੇ ਬਰਨਾਲਾ ਆਉਂਦਿਆਂ ਹੀ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ‘ਆਪ’ ਪਾਰਟੀ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ।
ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਵੀਆਈਪੀ ਕਲਚਰ ਅਪਣਾਉਣ ਦੇ ਦੋਸ਼ ਲੱਗ ਰਹੇ ਹਨ। ਪਾਰਟੀ ਵਲੰਟੀਅਰਾਂ ਦੀ ਹੁਣ ਇੱਜ਼ਤ ਨਹੀਂ ਰਹੀ। ਉਨ੍ਹਾਂ ਨੇ ਕਿਹਾ ਕਿ ਕਰੋੜਪਤੀ ਰਾਜ ਸਭਾ ਦੇ ਮੈਂਬਰ ਬਣਾਏ ਗਏ ਹਨ ਤੇ ਦਿੱਲੀ ਤੋਂ ਲਿਆਂਦੇ ਲੋਕਾਂ ਨੂੰ ਪੰਜਾਬ ਵਿੱਚ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਛੱਡ ਕੇ ਕਿਸੇ ਵੀ ਆਮ ਵਲੰਟੀਅਰ ਨੂੰ ਟਿਕਟ ਨਹੀਂ ਦਿੱਤੀ। ਬਾਕੀ ਪਾਰਟੀਆਂ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਸਿਸਟਮ ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਿਖਰਾਂ ‘ਤੇ ਹਨ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਬਣ ਕੇ ਉੱਭਰੀ ਸੀ ਪਰ ਹੁਣ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਇਸ ਪਾਰਟੀ ਵਿੱਚ ਕਿਸੇ ਵੀ ਵਲੰਟੀਅਰ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਵੀਆਈਪੀ ਕਲਚਰ ਦਾ ਵਿਰੋਧ ਕਰਨ ਵਾਲੇ ਪਾਰਟੀ ਪ੍ਰਧਾਨ ਦਾ ਪਰਿਵਾਰ ਭਾਰੀ ਪੁਲਿਸ ਸੁਰੱਖਿਆ ਨਾਲ ਪੰਜਾਬ ਵਿੱਚ ਘੁੰਮ ਰਿਹਾ ਹੈ। It became a party of riches
also read :- ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ
ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ 8 ਰਾਜ ਸਭਾ ਮੈਂਬਰਾਂ ਵਿੱਚੋਂ ਕਿਸੇ ਵੀ ਆਮ ਵਲੰਟੀਅਰ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਗਿਆ। ਜਦੋਂਕਿ ਕਰੋੜਪਤੀ ਤੇ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ‘ਚ ਅਹਿਮ ਅਹੁਦਿਆਂ ‘ਤੇ ਦਿੱਲੀ ਦੇ ਲੋਕਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ, ਰੇਰਾ ਅਥਾਰਟੀ ਦੇ ਚੇਅਰਮੈਨ ਤੇ ਮੈਂਬਰ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਿੱਲੀ ਤੋਂ ਲਿਆਂਦੇ ਗਏ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਸਾਰੀਆਂ ਸਰਕਾਰੀ ਨੌਕਰੀਆਂ ‘ਤੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ, ਗੁਜਰਾਤ, ਉਤਰਾਖੰਡ ਤੇ ਰਾਜਸਥਾਨ ਵਿੱਚ ਕਾਨੂੰਨ ਹੈ ਕਿ ਬਾਹਰਲੇ ਰਾਜ ਤੋਂ ਕੋਈ ਵਿਅਕਤੀ ਨਾ ਤਾਂ ਨੌਕਰੀ ਕਰ ਸਕਦਾ ਹੈ ਤੇ ਨਾ ਹੀ ਜ਼ਮੀਨ ਖਰੀਦ ਸਕਦਾ ਹੈ। ਪੰਜਾਬ ਸਰਕਾਰ ਨੇ ਮੇਰੀ ਇਸ ਮੰਗ ਨੂੰ ਰੱਦ ਕਰ ਦਿੱਤਾ ਹੈ। It became a party of riches