ਅੰਮ੍ਰਿਤਸਰ 19 ਅਪ੍ਰੈਲ 2024—ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 11 ਮਈ 2024 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ।
ਉਨ੍ਹਾਂ ਨੇ ਪੁਲਿਸ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ, ਬਿਜਲੀ ਵਿਭਾਗ ਅਤੇ ਹੋਰ ਲੋਕ ਅਦਾਲਤ ਨਾਲ ਸਬੰਧਤ ਵਿਭਾਗਾ ਨਾਲ ਮੀਟਿੰਗ ਕੀਤੀ ਗਈ ਅਤੇ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਵਾਸਤੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਰਖਵਾਉਣ ਲਈ ਹਦਾਇਤਾ ਜਾਰੀ ਕੀਤੀਆ ਗਈਆ।ਇਸ ਦੇ ਨਾਲ ਹੀ ਆਮ ਜਨਤਾ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ, ਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।