ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

Date:

ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ

ਲੋਕ ਡਿਜੀਲਾਕਰ ਡਾਊਨਲੋਡ ਕਰ ਸਕਦੇ ਹਨ; ਪੁਲਿਸ ਨੂੰ ਡਿਜੀਲਾਕਰ ਤੋਂ ਡਾਊਨਲੋਡ ਲਾਇਸੈਂਸਾਂ ਅਤੇ ਆਰ.ਸੀਜ਼. ਵਾਲੇ ਰਾਹਗੀਰਾਂ ਦੇ ਚਲਾਨ ਨਾ ਕਰਨ ਦੇ ਨਿਰਦੇਸ਼

ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਦੇ ਪ੍ਰਭਾਵਤ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮਾਰਟ ਕਾਰਡ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ” ਕੰਪਨੀ ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਮ ਠੱਪ ਹੋਣ ਕਾਰਨ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ ਜਿਸ ਦਾ ਕੰਪਨੀ ਵੱਲੋਂ ਕੋਈ ਢੁਕਵਾਂ ਜਵਾਬ ਨਹੀਂ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਆਰ.ਸੀ. ਅਤੇ ਲਾਇਸੈਂਸ ਦੇ ਕੰਮ ਵਿੱਚ ਦੇਰੀ ਹੋਣ ਦੀਆਂ ਖ਼ਬਰਾਂ ਦੇ ਸਨਮੁਖ ਪਿਛਲੇ ਕਈ ਦਿਨਾਂ ਤੋਂ ਕੰਪਨੀ ਨੂੰ ਕੰਟਰੈਕਟ ਦੀਆਂ ਸ਼ਰਤਾਂ ਮੁਤਾਬਕ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਸਨ। ਇਸੇ ਲੜੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਸਨ ਪਰ ਕੰਪਨੀ ਨਿਰਤੰਰ ਕੰਟਰੈਕਟ ਦੀਆਂ ਸ਼ਰਤਾਂ ਤੋਂ ਮੁਨਕਰ ਹੁੰਦੀ ਰਹੀ।

Also Read : IPL ਮੈਚਾਂ ਦੇ 5 ਦਿਨਾਂ ਲਈ PCA ਸਟੇਡੀਅਮ ਰੋਡ ਬੰਦ ਰਹੇਗੀ

ਉਨ੍ਹਾਂ ਦੱਸਿਆ ਕਿ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2 ਤੇ ਐਲ-3 ਕੰਪਨੀਆਂ ਅਤੇ ਸਰਕਾਰੀ ਇਕਾਈਆਂ (ਪੀ.ਐਸ.ਯੂਜ਼.) ਨੂੰ ਇਹ ਕੰਮ ਅਲਾਟ ਕਰਨ ਲਈ ਪੇਸ਼ਕਸ਼ ਪੱਤਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਨੂੰ ਛੇਤੀ ਤੋਂ ਛੇਤੀ ਨਬੇੜਿਆ ਜਾ ਸਕੇ।

ਸ. ਭੁੱਲਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਮਝੌਤੇ ‘ਤੇ ਖਰਾ ਨਾ ਉਤਰਨ ਵਾਲੀ ਕੰਪਨੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕੰਮ ਨਾ ਕਰਕੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਲਈ ਕੰਪਨੀ ਨੂੰ ਬਲੈਕ ਲਿਸਟ ਕੀਤੇ ਜਾਣ ਦੀ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਟ੍ਰੈਫਿਕ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ ਏ.ਐਸ. ਰਾਏ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡਿਜੀਲਾਕਰ ਜਾ ਐਮ.ਪਰਿਵਾਹਨ ਐਪ ਤੋਂ ਡਾਊਨਲੋਡ ਕੀਤੀਆਂ ਗਈਆਂ ਆਰ.ਸੀਜ਼. ਅਤੇ ਡਰਾਈਵਿੰਗ ਲਾਇਸੈਂਸ ਨੂੰ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਵਿਖਾਉਣ ਵਾਲੇ ਰਾਹਗੀਰਾਂ ਦੇ ਚਲਾਨ ਨਾ ਕੀਤੇ ਜਾਣ।

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...