ਮਾਨਸਾ, 25 ਅਪ੍ਰੈਲ :
ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਸਬੰਧੀ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਟੀਕਾਕਰਨ ਹਫਤੇ ਦੀ ਸ਼ੁਰੂਆਤ ਕਰਦਿਆਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਕੁੱਲ 30 ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਮਾਈਕਰੋਪਲਾਨ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਇਹ ਸਾਲ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪਹਿਲਾਂ ਵੱਡੀ ਮਾਤਾ ਅਤੇ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਇਸੇ ਤਰ੍ਹਾਂ ਸੰਪੂਰਨ ਟੀਕਾਕਰਨ ਰਾਹੀਂ ਘਾਤਕ ਬਿਮਾਰੀਆਂ ਤੋਂ ਮੁਕਤੀ ਪਾਉਣ ਦਾ ਇਕ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਟੀਕਾਕਰਨ ਦੀ ਸਫਲਤਾ ਲਈ ਮਾਈਕਰੋਪਲਾਨ ਤਿਆਰ ਕਰਕੇ ਵਿਸ਼ੇਸ਼ ਸੈਸ਼ਨ ਲਗਾਏ ਜਾਣਗੇ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ, ਨੋਡਲ ਅਫ਼ਸਰ ਡਾਕਟਰ ਵਰੁਣ ਮਿੱਤਲ, ਨਰਸਿੰਗ ਸਿਸਟਰ ਪੂਨਮ ਰਾਣੀ ਤੋਂ ਇਲਾਵਾ ਸਮੂਹ ਐੱਲ.ਐਚ,.ਵੀ., ਏ.ਐਨ.ਐਮ., ਆਸ਼ਾ ਵਰਕਰ ਹਾਜ਼ਰ ਸਨ।
ਟੀਕਾਕਰਨ ਤੋਂ ਵਾਂਝੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ
[wpadcenter_ad id='4448' align='none']