ਮਾਨਸਾ, 25 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ, ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਵਿਚੋਂ ਕਿਸੇ ਪ੍ਰਕਾਰ ਦੀ ਕਮੀ ਨਜ਼ਰ ਆਉਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ ਅਤੇ ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਹਾਜ਼ਰ ਸਨ।
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ10 ਸਕੂਲੀ ਬੱਸਾਂ ਦੇ ਚਲਾਣ
[wpadcenter_ad id='4448' align='none']