Saturday, December 28, 2024

 ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ ‘ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

Date:

ਫਾਜ਼ਿਲਕਾ, 26 ਅਪ੍ਰੈਲ

ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਅਨੁਸਾਰ ਡੀਐਫਪੀਓ ਡਾ. ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆਂ ਦਿਵਸ ਦੇ ਸਬੰਧ ਹੋਲੀ ਹਾਰਟ ਡੇਅ ਬੋਰਡਿੰਗ ਸਕੂਲ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੋਰਾਨ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਨੇ ਸਮਾਜ ਸੇਵੀ ਸੰਸਥਾਵਾਂ, ਸਿਹਤ ਸਟਾਫ਼ ਅਤੇ ਮੀਡੀਆ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਮਾਜ ਵਿੱਚ ਮਲੇਰੀਏ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਲਿਆਂਦੀ ਜਾਵੇ ਤਾਂ ਜੋ ਪੰਜਾਬ ਨੂੰ ਮਲੇਰੀਆ ਮੁਕਤ ਕੀਤਾ ਜਾ ਸਕੇ। ਇਸ ਸਮਾਗਮ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮਾਲੋਜਿਸਟ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਜੇ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਬੀਈਈ, ਸੁਖਜਿੰਦਰ ਸਿੰਘ, ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਨੇ ਭਾਗ ਲਿਆ।
ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ 25 ਅਪ੍ਰੈਲ ਨੂੰ ਸਿਹਤ ਸੰਸਥਾਵਾਂ, ਪਬਲਿਕ ਥਾਵਾਂ, ਸਕੂਲਾਂ ਆਦਿ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਮਲੇਰੀਆ ਸਬੰਧੀ ਜਾਗਰੂਕ ਕਰਨਾ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਵੀ ਕੀਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਅਤੇ ਛੋਟੇ ਟੋਇਆਂ ਨੁੰ ਭਰ ਦੇਣਾ ਚਾਹੀਦਾ ਹੈ ਤਾਂ ਜੋ ਬਾਰਸ਼ ਦਾ ਪਾਣੀ ਇਨ੍ਹਾਂ ਟੋਇਆ ਵਿੱਚ ਖੜ੍ਹਾ ਨਾ ਹੋ ਸਕੇ ਅਤੇ ਮੱਛਰ ਪੈਦਾ ਨਾ ਹੋ ਸਕਣ। ਉਹਨਾਂ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰਾ ਸਰੀਰ ਢਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਵਸਤਾਂ ਦੀ ਵਰਤੋ ਕਰਨੀ ਚਾਹੀਦੀ ਹੈ। ਬੁਖਾਰ ਹੋਣ ਤੇ ਨਜਦੀਕੀ ਸਿਹਤ ਕੇਦਰ ਅਤੇ ਸਿਵਲ ਹਸਪਤਾਲ ਵਿਖੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਏ ਦੇ ਟੈਸਟ ਤੇ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਪਏ ਕਬਾੜ, ਟਾਇਰ, ਟੁੱਟੇ ਘੜੇ ਨਸ਼ਟ ਕਰਨੇ ਚਾਹੀਦੇ ਹਨ ਅਤੇ ਹਫਤੇ ਵਿਚ ਇਕ ਦਿਨ ਹਰ ਸ਼ੁੱਕਰਵਾਰ ਨੂੰ ਕੂਲਰ, ਗਮਲੇ, ਪਸ਼ੂਆਂ ਅਤੇ ਪੰਛੀਆਂ ਦੇ ਭਾਂਡੇ ਅਤੇ ਹੋਰ ਪਾਣੀ ਸਟੋਰ ਕਰਨ ਵਾਲੇ ਬਰਤਨ ਖਾਲੀ ਕਰਕੇ ਸੁਕਾ ਕੇ ਵਰਤੋ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਘਰ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ।
ਅੱਜ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ ਦੇ ਪ੍ਰਿੰਸੀਪਲ ਮੈਡਮ ਸੁਤੰਤਰ ਪਾਠਕ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਆਕਾਸ਼ ਡੋਡਾ ਅਤੇ ਬੱਚਿਆਂ ਦੇ ਸਹਿਯ’ਗ ਨਾਲ ਮਲੇਰੀਆ ਜਾਗਰੂਕਤਾ ਰੈਲੀ ਵੀ ਕੱਢੀ ਗਈ।

Share post:

Subscribe

spot_imgspot_img

Popular

More like this
Related