ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ

ਫ਼ਾਜ਼ਿਲਕਾ, 30 ਅਪ੍ਰੈਲ

ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਥਾਨਕ ਸਰਵ ਹਿਤਕਾਰੀ ਸਕੂਲ ਵਿਚ ਵਿਸ਼ਵ ਟੀਕਾਕਰਨ ਮੌਕੇ ਵਿਦਿਆਰਥੀਆਂ ਵਿਚਾਲੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੁਕਾਬਲੇ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਧੂ ਸ਼ਰਮਾਂ, ਡੀਆਈਓ ਡਾ. ਐਡੀਸਨ ਐਰਿਕ, ਜਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਤੇ ਸਕੂਲ ਮੈਨੇਜਰ ਅਸ਼ੋਕ ਮੌਂਗਾ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਵਿਸ਼ਵ ਟੀਕਾਕਰਨ ਹਫਤਾ ਮਨਾਉਂਦਿਆਂ ਵਿਭਾਗ ਵਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਇਸੇ ਲੜੀ ਵਿਚ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਦਿਆਰਥੀਆਂ ਵਿਚਾਲੇ ਟੀਕਾਕਰਨ ਨਾਲ ਸਬੰਧਿਤ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਬੱਚਿਆਂ ਦੇ ਜਨਮ ਤੋਂ ਲੈ ਕੇ ਵੱਖ ਵੱਖ ਸਮੇਂ ਦੌਰਾਨ ਲੱਗਣ ਵਾਲੇ ਟੀਕਿਆਂ ਸਬੰਧੀ ਸਵਾਲ ਪੁੱਛੇ ਗਏ। ਇਸ ਮੌਕੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 ਡਾ. ਕਵਿਤਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਸਮੂਹ ਪੇਂਡੂ ਸਿਹਤ ਬਲਾਕਾਂ ਅਤੇ ਅਰਬਨ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਦਾਇਤਾਂ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ।

ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾ ਰਹੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਸਕੂਲ ਅਧਿਆਪਕ ਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜਰ ਰਹੇ।

[wpadcenter_ad id='4448' align='none']