Goldy Brar Death Controversy
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਗੈਂਗ ਦੇ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਝੂਠੀ ਨਿਕਲੀ ਹੈ। ਬੁੱਧਵਾਰ (1 ਮਈ) ਨੂੰ ਅਮਰੀਕਾ ‘ਚ ਗੈਂਗਸਟਰ ਦੀ ਮੌਤ ਨੂੰ ਲੈ ਕੇ ਦਿਨ ਭਰ ਚਰਚਾ ਹੁੰਦੀ ਰਹੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਪ੍ਰਸਾਰਿਤ ਕੀਤੀ ਸੀ।
ਤਦ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਉਹ ਗੋਲਡੀ ਬਰਾੜ ਹੈ ਜਾਂ ਨਹੀਂ।
ਫਿਰ ਦੇਰ ਰਾਤ ਕੈਲੀਫੋਰਨੀਆ ਦੀ ਫਰਿਜ਼ਨੋ ਪੁਲਿਸ ਨੇ ਇਸ ਖ਼ਬਰ ਦਾ ਖੰਡਨ ਕੀਤਾ। ਈ-ਮੇਲ ਰਾਹੀਂ ਲੈਫਟੀਨੈਂਟ ਵਿਲੀਅਮ ਜੇ. ਡੂਲੇ ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਮੰਗਲਵਾਰ ਨੂੰ ਕੈਲੀਫੋਰਨੀਆ ਦੇ ਫੇਅਰਮੌਂਟ ਹੋਟਲ ਦੇ ਬਾਹਰ ਦੋ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।
ਮਰਨ ਵਾਲਾ ਵਿਅਕਤੀ ਗੋਲਡੀ ਬਰਾੜ ਨਹੀਂ ਬਲਕਿ ਅਫ਼ਰੀਕਨ ਮੂਲ ਦਾ ਜ਼ੇਵੀਅਰ ਗਲੈਡਨੀ ਸੀ। ਜਿਸ ਦੇ ਨਾਮ ਅਤੇ ਰੂਪ ਨੇ ਸਾਰੇ ਭੰਬਲਭੂਸੇ ਪੈਦਾ ਕਰ ਦਿੱਤੇ ਸਨ।
ਇਸ ਤੋਂ ਇਲਾਵਾ ਅਮਰੀਕੀ ਖੁਫੀਆ ਏਜੰਸੀ FBI ਨੇ ਇਸ ਗੋਲੀਬਾਰੀ ‘ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਹੁਸਨਦੀਪ ਸਿੰਘ ਅਤੇ ਪਵਿੱਤਰ ਸਿੰਘ ਵਜੋਂ ਹੋਈ ਹੈ। ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਾ ਨੌਜਵਾਨ ਗੋਲਡੀ ਬਰਾੜ ਨਹੀਂ ਹੈ।
READ ALSO : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ‘ਚ ਸਾਹਨੇਵਾਲ ਵਿੱਚ ਪਾਰਟੀ ਉਮੀਦਵਾਰ ਦੇ ਹੱਕ ‘ਚ ਕਰਨਗੇ ਰੋਡ ਸ਼ੋਅ
ਦੱਸਿਆ ਜਾ ਰਿਹਾ ਹੈ ਕਿ ਫੇਅਰਮੌਂਟ ਹੋਟਲ ਤੋਂ ਬਾਅਦ ਅਫਰੀਕੀ ਨੌਜਵਾਨਾਂ ਨੇ ਆਪਣੇ ਹੀ ਮੂਲ ਦੇ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਕੁਝ ਪੰਜਾਬੀ ਉਥੋਂ ਲੰਘੇ। ਉਸ ਨੇ ਅਫਰੀਕੀ ਨੌਜਵਾਨ ਨੂੰ ਗੋਲਡੀ ਬਰਾੜ ਸਮਝ ਲਿਆ ਅਤੇ ਅਫਵਾਹ ਫੈਲ ਗਈ ਕਿ ਬਦਨਾਮ ਗੈਂਗਸਟਰ ਮਰ ਗਿਆ ਹੈ।
Goldy Brar Death Controversy