Saturday, December 28, 2024

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਥਾਂਵਾਂ ਤੇ ਵੋਟਰਾਂ ਜਾਗਰੂਕਤਾ ਅਭਿਆਨ ਚਲਾਇਆ ਗਿਆ

Date:

ਜਲਾਲਾਬਾਦ, 2 ਮਈ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ 079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਜਲਾਲਾਬਾਦ 079 ਤੋਂ ਸਵੀਪ ਟੀਮ ਵਲੋਂ ਆਮ ਜਨਤਾ ਤੇ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸ਼ਹੀਦ ਊਧਮ ਸਿੰਘ ਪਾਰਕ, ਬੱਸ ਅੱਡੇ ਤੇ ਨਵੀਂ ਅਨਾਜ ਮੰਡੀ ਦੇ ਸਾਹਮਣੇ ਜਾਗਰੂਕ ਕੀਤਾ। ਜਿਹਨਾਂ ਨੌਜਵਾਨਾਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਟੀਮ ਇੰਚਾਰਜ ਅਮਰਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ   ਵੀ ਮੌਜੂਦ ਸੀ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Share post:

Subscribe

spot_imgspot_img

Popular

More like this
Related