ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ

Date:

ਮੋਗਾ, 3 ਮਈ:
ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਮੋਗਾ ਵਿਖੇ ਫੂਡ ਸਪਲਾਈ ਵਿਭਾਗ ਦੀਆਂ ਸਕੀਮਾਂ ਦਾ ਰੀਵਿਊ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਆਦਿ ਹਾਜ਼ਰ ਸਨ। ਇਸ ਮੌਕੇ ਸਮੂਹ ਸਰਕਲਾਂ ਦੇ ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਸਮੂਹ ਕੇਂਦਰਾਂ ਦੇ ਇੰਸਪੈਕਟਰ ਫੂਡ ਸਪਲਾਈ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਹਦਾਇਤਾਂ ਨੂੰ ਸਬੰਧਤ ਵਿਭਾਗ ਇੰਨ ਬਿੰਨ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਅਧਿਕਾਰੀ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਤਜਵੀਜ ਨਾਲ ਕਮਿਸ਼ਨ ਦੇ ਕੰਮ ਵਿੱਚ ਹੋਰ ਨਿਖਾਰ ਆ ਸਕਦਾ ਹੈ ਤਾਂ ਉਸ ਉੱਪਰ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਆਂਗਣਵਾੜੀ ਸੈਂਟਰਾਂ ਵਿੱਚ ਖਾਧ ਪਦਾਰਥਾਂ ਦੇ ਰੱਖ ਰਖਾਵ ਲਈ ਸਕੂਲਾਂ ਨਾਲ ਤਾਲਮੇਲ ਬਣਾ ਲਿਆ ਜਾਵੇ ਕਿਉਂਕਿ ਜਿਹੜੇ ਆਂਗਣਵਾੜੀ ਸੈਂਟਰ ਸਕੂਲਾਂ ਦੇ ਨਜ਼ਦੀਕ ਹਨ ਉਨ੍ਹਾਂ ਦੇ ਸਟੋਰ ਸਕੂਲਾਂ ਵਿੱਚ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਇਹ ਪੁਰਜੋਰ ਕੋਸ਼ਿਸ਼ ਰਹਿ ਰਹੀ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਤਹਿਤ ਮਿਲਣ ਵਾਲੀ ਸਕੀਮ ਤੋਂ ਵਾਂਝਾ ਨਾ ਰਹੇ ਜਿਸਦੇ ਸਿਲਸਿਲੇ ਵਿੱਚ ਹੀ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 21 ਦਸੰਬਰ 2024

Hukamnama Sri Harmandir Sahib Ji ਰਾਗੁ ਬਿਲਾਵਲੁ ਮਹਲਾ ੫ ਚਉਪਦੇ...

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...