ਅੰਮ੍ਰਿਤਸਰ 4 ਮਈ 2024–
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਟਾਊਨ ਹਾੱਲ ਦੀ ਹੈਰੀਟੇਜ ਇਮਾਰਤ ਦੇ ਵੇਹੜੇ ਵਿੱਚ ਦੀਵਿਆਂ ਦੀ ਰੌਸ਼ਨੀ ਨਾਲ ਸਲੋਗਨ ‘ਵੋਟ ਕਰ ਅੰੰਮ੍ਰਿਤਸਰ’ ਬਣਾਇਆ ਗਿਆ।ਇਸ ਮੌਕੇ ਆਪਣੇ ਸੰਬੌਧਨ ਵਿੱਚ ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਈ ਨਿਵੇਕਲੀਆ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਜਿਸਨੂੰ ਚੋਣ ਕਮਿਸ਼ਨ ਵਲੋਂ ਕਾਫ਼ੀ ਵਧੀਆ ਹੁੰਗਾਰਾ ਮਿਲ ਰਿਹਾ ਹੈ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਦੀਵਿਆਂ ਦੀ ਰੋਸ਼ਨੀ ਨਾਮ ‘ਵੋਟ ਕਰ ਅੰਮ੍ਰਿਤਸਰ’ ਸਲੋਗਨ ਬਣਾ ਕੇ ਅੰਮਿ੍ਤਸਰ ਦੇ ਵੋਟਰਾਂ ਨੂੰ ਆਪਣੇ ਵੋਟ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਲੋਕਤਾਂਤਰਿਕ ਪ੍ਰਕਿਿਰਆ ਵਿੱਚ ਚੋਣਾਂ ਦੀ ਆਪਣੀ ਅਹਿਮੀਅਤ ਹੈ ਅਤੇ ਇਹ ਸਾਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ।ਉਹਨਾਂ ਸਮਾਜ ਦੇ ਹਰ ਵਰਗ ਨੂੰ ਵੋਟ ਦੀ ਤਾਕਤ ਸਮਝਦੇ ਹੋਏ ਇਸਦਾ ਉੱਚਿਤ ਉਪਯੋਗ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਆਪਣੇ ਵਿਚਾਰ ਰੱਖਦੇ ਹੋਏ ਜ਼ਿਲ੍ਹਾ ਪੌ੍ਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੌ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ,ਤਾਂ ਜੋ ਦਿਨ ਵੇਲੇ ਗਰਮੀ ਤੋਂ ਬਚਿਆ ਜਾ ਸਕੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਵਾਲੇ ਦਿਨ ਠੰਡੇ-ਮਿੱਠੇ ਜਲ ਦੀਆਂ ਛਬੀਲਾਂ,ਪੱਖਿਆਂ ਅਤੇ ਸ਼ਮੀਆਨੇਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ,ਤਾਂ ਜੋ ਲੋਕਾਂ ਨੂੰ ਵੋਟ ਪਾਉਣ ਲਈ ਕਿਸੇ ਕਿਸਮ ਦੀ ਵੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ।ਇਸ ਮੌਕੇ ਸੁਪਰਵਾਈਜ਼ਰ ਰਜਵੰਤ ਕੌਰ,ਵਿਜੈ,ਵੀਨਾ ਰਾਣੀ, ਜੋਤੀ,ਸੁਮਨ,ਸੁਖਵਿੰਦਰ, ਪੌ੍ਰਮਿਲਾ, ਸੁਨੈਨਾ,ਕੁਲਵਿੰਦਰ,ਸੰਜੈ ਕੁਮਾਰ,ਸਬਰਜੀਤ ਸਿੰਘ,ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ,ਮੁਨੀਸ਼ ਕੁਮਾਰ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ।