Only the eldest son was burnt
ਲਹਿਰਗਾਗਾ ਦੇ ਇਕ ਪਰਿਵਾਰ ‘ਤੇ ਉਸ ਵੇਲੇ ਕਹਿਰ ਢਹਿ ਗਿਆ, ਜਦੋਂ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਭੇਤਭਰੇ ਹਾਲਤ ’ਚ ਮੌਤ ਹੋ ਗਈ। ਇਸੇ ਪਰਿਵਾਰ ਦੇ ਵੱਡੇ ਪੁੱਤ ਦਾ ਸਿਵਾ ਅਜੇ ਥੋੜ੍ਹੇ ਦਿਨ ਪਹਿਲਾਂ ਹੀ ਬਲ ਕੇ ਹਟਿਆ ਸੀ ਕਿ ਛੋਟੇ ਪੁੱਤ ਦੀ ਮੌਤ ਨੇ ਪਰਿਵਾਰ ਦਾ ਲੱਕ ਹੀ ਤੋੜ ਕੇ ਰੱਖ ਦਿੱਤਾ। ਇਸ ’ਤੇ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।Only the eldest son was burnt
also read :- ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ਤੋਂ ਆਈ ਵੱਡੀ ਖਬਰ
ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਦੇ ਵਾਰਡ ਨੰਬਰ-8 ਦੇ ਵਸਨੀਕ ਗੁਰਚਰਨ ਸਿੰਘ ਪੁੱਤਰ ਜੀਤ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੇ ਪੁੱਤਰ ਗੁਰਲਾਲ ਸਿੰਘ ਨੇ ਕਰੀਬ ਡੇਢ ਮਹੀਨਾ ਪਹਿਲਾਂ ਸਿਮਰਜੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਘੋੜੇਨਬ ਹਾਲ ਆਬਾਦ ਵਾਰਡ ਨੰਬਰ-12 ਲਹਿਰਾਗਾਗਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਉਹ ਭੱਠੇ ’ਤੇ ਕੌਹਰੀਆਂ ਲੱਗਿਆ ਹੋਇਆ ਸੀ। ਜਦੋਂ ਉਹ 4 ਤੇ 5 ਮਈ ਦੀ ਦਰਮਿਆਨੀ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੌਹਰੀਆਂ ਤੋਂ ਘੋੜੇਨਬ ਵੱਲ ਆ ਰਿਹਾ ਸੀ ਤਾਂ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ।Only the eldest son was burnt