ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

ਫਾਜਿਲਕਾ 08 ਮਈ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜਿਲਕਾ ਦੀਆਂ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਗਏ ਅਤੇ ਮੈਡੀਕਲ ਚੈੱਕ ਅੱਪ ਕੈਂਪ ਵੀ ਲਗਾਏ ਗਏ। ਇਸ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਖੇ ਖੂਨਦਾਨ ਕੈਂਪ ਵੀ ਲਗਾਏ ਗਏ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਰੈੱਡ ਕਰਾਸ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਸਬੰਧੀ ਜਾਗਰੂਕ ਕਰਨਾ, ਮਾਨਵਤਾ ਦੀ ਸੇਵਾ ਕਰਨਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਦਿਨ ਸ੍ਰੀ ਹੈਨਰੀ ਡੁਨੰਤ ਜਿਨ੍ਹਾਂ ਨੇ ਰੈੱਡ ਕਰਾਸ ਸੰਸਥਾ ਨੂੰ ਹੋਂਦ ਵਿੱਚ ਲਿਆਂਦਾ, ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਇਨ੍ਹਂ ਲੋਕਾਂ ਦੀ ਸਹਾਇਤਾ ਲਈ ਸਮਾਜ ਵਿੱਚ ਬਹੁਤ ਸਾਰੀਆਂ ਸਵੈ ਸੇਵੀ ਸੰਸਥਾਵਾਂ ਹੋਂਦ ਵਿੱਚ ਆਈਆਂ ਹਨ, ਜੋ ਸਮਾਜ ਭਲਾਈ ਦੇ ਕੰਮ ਕਰ ਰਹੀਆਂ ਹਨ। ਅੱਜ ਸਿਹਤ ਸੰਸਥਾਵਾਂ ਵਿੱਚ ਮਾਨਵਤਾ ਦੀ ਸੇਵਾ, ਦੀਨ ਦੁਖੀਆਂ ਅਤੇ ਲੋੜਵੰਦਾਂ ਦੀ ਸਹਾਇਤਾ, ਬਿਮਾਰੀਆਂ ਦੀ ਰੋਕਥਾਮ, ਦੇਸ਼ ਦੀ ਉਨਤੀ ਅਤੇ ਖੂਨਦਾਨ ਕਰਨ, ਸ੍ਰੀ ਹੈਨਰੀ ਅਤੇ ਭਾਈ ਘਨ੍ਹਈਆ ਜੀ ਦੇ ਦੱਸੇ ਮਾਰਗਾਂ ਤੇ ਚੱਲਣ ਲਈ ਪ੍ਰਣ ਕਰਵਾਇਆ ਗਿਆ।

ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਥੈਲੇਸੀਮੀਆ ਅਤੇ ਹੀਮੋਫੀਲੀਆ ਸਬੰਧੀ ਵੀ ਜਾਗਰੂਕਤਾ ਕੈਂਪ ਲਗਾਏ ਗਏ।

[wpadcenter_ad id='4448' align='none']