18 buffaloes died by drinking water
ਸੰਗਰੂਰ ਦੇ ਕਪਿਆਲ ਪਿੰਡ ਵਿਚ ਜ਼ਹਿਰੀਲਾ ਪਾਣੀ ਪੀਣ ਤੋਂ ਬਾਅਦ ਗੁਜਰ ਬਿਰਾਦਰੀ ਦੀਆਂ 18 ਮੱਝਾਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਹੈ। ਮਾਲਕ ਅਨੁਸਾਰ ਪਾਣੀ ਜਹਿਰੀਲਾ ਸੀ, ਜਿਸ ਕਾਰਨ ਮੱਝਾਂ ਦੀ ਮੌਤ ਹੋਈ ਹੈ। ਮੌਕੇ ਉਤੇ ਡਾਕਟਰਾਂ ਦੀ ਟੀਮ ਪਹੁੰਚੀ ਹੈ ਤੇ ਬਿਮਾਰ ਮੱਝਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮੂਸਾ ਖਾਨ ਪੁੱਤਰ ਅਲਫਦੀਨ ਤੇ ਗਾਮਾ ਖਾਨ ਪੁੱਤਰ ਕਾਸਮ ਖਾ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਜੰਮਪਲ ਹਨ ਅਤੇ ਕਰੀਬ 25-30 ਸਾਲਾਂ ਤੋਂ ਪੰਜਾਬ ਅੰਦਰ ਸੰਗਰੂਰ ਜ਼ਿਲੇ ਦੇ ਧੂਰੀ ਨੇੜਲੇ ਪਿੰਡ ਧੂਰਾ ਵਿਖੇ ਆਪਣੇ ਡੇਰੇ ’ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਸ਼ੂ ਪਾਲਣ ਦਾ ਕੰਮ ਕਰਦੇ ਹਨ ਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ।
ਅੱਜ ਵੀ ਉਹ ਆਪਣੀਆਂ 32 ਦੇ ਕਰੀਬ ਮੱਝਾਂ ਨੂੰ ਲੈ ਕੇ ਪਿੰਡ ਸੰਘਰੇੜੀ ਤੋਂ ਪਿੰਡ ਕਪਿਆਲ ਨੂੰ ਆਉਂਦੀ ਸੜਕ ਉਪਰ ਚਰਾਉਣ ਆਏ ਸਨ। ਇਸ ਦੌਰਾਨ ਦੁਪਹਿਰ ਸਮੇਂ ਇਥੇ ਖੇਤਾਂ ’ਚ ਇਕ ਮੋਟਰ ਵਾਲੇ ਚੁਵੱਚੇ ’ਚੋਂ ਆਪਣੀਆਂ ਮੱਝਾਂ ਨੂੰ ਜਦੋਂ ਪਾਣੀ ਪਿਲਾਇਆ ਤਾਂ ਦੇਖਦੇ ਹੀ ਦੇਖਦੇ ਮੱਝਾਂ ਇਕ-ਇਕ ਕਰਕੇ ਇਥੇ ਜ਼ਮੀਨ ਉਪਰ ਡਿੱਗਣੀਆਂ ਸ਼ੁਰੂ ਹੋ ਗਈਆਂ ਤੇ ਦਮ ਤੋੜ ਦਿੱਤਾ।18 buffaloes died by drinking water
also read :- ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਮੂਸਾ ਖਾਨ ਦੀਆਂ 12 ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵਾਂ ਦੀਆਂ 7 ਤੋਂ ਵੱਧ ਮੱਝਾਂ ਦੀਆਂ ਹਾਲਤ ਅਜੇ ਕਾਫ਼ੀ ਗੰਭੀਰ ਬਣੀ ਹੋਈ ਹੈ। ਇਸ ਤਰ੍ਹਾਂ ਉਨ੍ਹਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੋਵੇ ਪੀੜਤਾਂ ਨੇ ਦੱਸਿਆ ਕਿ ਮਰਨ ਵਾਲੀਆਂ ਮੱਝਾਂ ’ਚ 8 ਤਾਜੀਆਂ ਸੂਈਆਂ ਹੋਈਆਂ ਸਨ ਤੇ 10 ਕੇ ਕਰੀਬ ਮੱਝਾਂ ਸੂਣ ਵਾਲੀਆ ਸਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ। ਪੀੜਤਾਂ ਨੇ ਸਮਾਜ ਸੇਵੀ ਸੰਸਥਾਵਾਂ ਅੱਗੇ ਵੀ ਗੁਹਾਰ ਲਗਾਈ ਕਿ ਮੱਝਾਂ ਦੇ ਦੁੱਧ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ ਤੇ ਹੁਣ ਉਨ੍ਹਾਂ ਦਾ ਗੁਜਾਰਾ ਮੁਸ਼ਕਿਲ ਹੋ ਗਿਆ ਹੈ, ਇਸ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।18 buffaloes died by drinking water