Friday, January 10, 2025

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ  ਜਾਰੀ

Date:

ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।

ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।

ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ, ਤਾਂ ਜੋ 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸੀ਼ ਤਰੀਕੇ ਨਾਲ ਕਰਵਾਈਆਂ ਜਾ ਸਕਣ।
        ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...