Thursday, January 9, 2025

ਥੈਲਾਸੇਮੀਆ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਇਆ

Date:

ਫ਼ਿਰੋਜ਼ਪੁਰ,13 ਮਈ (                    )  ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥੈਲਾਸੀਮੀਆ ਪ੍ਰਤੀ ਜਾਗਰੂਕਤਾ ਲਈ  ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ ਐਮੀਨੈਨਸ, ਮੱਲਾਂਵਾਲਾ ਖ਼ਾਸ ਵਿਖ਼ੇ ਜਾਗਰੂਕਤਾ ਸੈਮੀਨਾਰ ਕਰਵਾਇਆ  ਗਿਆ।

                   ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਥੈਲਾਸੀਮੀਆ (ਖੂਨ ਨਾ ਬਣਨਾ) ਇੱਕ ਜਮਾਂਦਰੂ ਬੀਮਾਰੀ ਹੈ, ਜਿਸ ਤੋਂ  ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ । ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ।ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ ਹੈ ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

           ਉਨ੍ਹਾਂ ਦੱਸਿਆ ਕਿ  ਥੈਲੇਸੇਮੀਆ  ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ।ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ  ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ। ਥੈਲੇਸੇਮੀਆ ਆਮ ਤੋਂ ਤੁਹਾਡੇ ਸ਼ਰੀਰ ਵਿਚ ਘੱਟ ਹੀਮੋਗਲਿਬਨ ਤੇ ਘੱਟ ਲਾਲ ਕੋਸ਼ਿਕਾਵਾਂ ਦੀ ਵਿਸ਼ੇਸ਼ਤਾਵਾਂ ਜੋ ਤੁਹਾਨੂੰ ਜਮਾਂਦਰੂ ਰੂਪ ਵਿਚ ਮਿਲਿਆ ਖੂਨ ਦਾ ਵਹਾਅ ਹੈ ਜਿਸ ਨੂੰ ਥੈਲੇਸੇਮਿਆ ਕਿਹਾ ਜਾਂਦਾ ਹੈ । ਇਹ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ। ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਰਿਆ ਬਹੁਤ ਘੱਟ ਜਾਂਦੀ ਹੈ , ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ।

       ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ.ਜੀ.ਆਈ. ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ ( ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, , ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ।

    ਇਸ ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਕੂਲ ਪ੍ਰਿੰਸੀਪਲ ਸੰਜੀਵ ਟੰਡਨ, ਅਧਿਆਪਕ ਹਰੀਸ਼ ਕੁਮਾਰ, ਨਿਰਵੈਰ ਸਿੰਘ ਅਤੇ ਕਮਿਊਨਿਟੀ ਹੈਲਥ ਅਫ਼ਸਰ ਜੈਕਬ ਦਾ ਖਾਸ ਸਹਿਯੋਗ ਰਿਹਾ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...