Thursday, December 26, 2024

ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

Date:

ਫਾਜ਼ਿਲਕਾ :14 ਮਈ 2024 (  )
ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਲਕਸਮੀਕਾਂਤ ਰੈਡੀ ਜੀ ਆਈਏਐਸ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਰੈਂਡੇਮਾਇਜੇਸ਼ਨ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ 4530 ਕਰਮਚਾਰੀਆਂ ਨੂੰ ਪੋਲਿੰਗ ਡਿਊਟੀ ਲਈ ਇਸ ਰੈਂਡੇਮਾਈਜੇਸ਼ਨ ਵਿਚ ਪੋਲਿੰਗ ਪਾਰਟੀਆਂ ਵਿਚ ਲਗਾਇਆ ਗਿਆ ਹੈ। ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ। ਮਤਦਾਨ 1 ਜੂਨ ਨੂੰ ਹੋਣਾ ਹੈ। ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਦੇ ਸਾਫਟਵੇਅਰ ਨਾਲ ਕੀਤੀ ਗਈ।
ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਏਆਰਓ ਬੱਲੂਆਣਾ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ, ਐਸਡੀਐਮ ਫਾਜ਼ਿਲਕਾ ਸ੍ਰੀ ਵਿਪਨ ਭੰਡਾਰੀ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ, ਡੀਟੀਸੀ ਸ੍ਰੀ ਮਨੀਸ਼ ਠੁਕਰਾਲ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ 

ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ...

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ...