ਕਣਕ ਦੇ ਨਾੜ ਨੂੰ ਅੱਗ ਤੋਂ ਬਚਾਉਣ ਲਈ ਐਸ.ਡੀ.ਐਮ. ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ:
ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਕਣਕ ਦੇ ਨਾੜ ਅਤੇ ਇਸਦੇ ਰਹਿੰਦ-ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਤੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਜਿ਼ਲ੍ਹੇ ਦੇ ਕਲਸਟਰ  ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਿ਼ਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਨਾੜ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ  ਜ਼ਮੀਨ ਦੀ ਉਪਜਾਊ
ਸ਼ਕਤੀ ਤੇ ਮਾੜਾ ਅਸਰ ਨਾ ਪਵੇ।
ਉਹਨਾਂ ਸਬੰਧਿਤ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਸ ਨੋਡਲ ਅਫਸਰ ਦੇ ਖੇਤਰ ਵਿੱਚ ਅਗਜਣੀ ਦੀ ਘਟਨਾ ਵਪਾਰੀ ਹੈ, ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਵਿਖੇ ਭੇਜੀ ਜਾਵੇ।
                                  ਇਸ ਮੌਕੇ ਹੋਰਨਾਂ ਤੋਂ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ, ਐਸ.ਡੀ.ਓ ਪਲੂਸ਼ਨ ਕੰਟਰੋਲ ਬੋਰਡ ਵੀ ਮੌਜੂਦ ਸਨ।

[wpadcenter_ad id='4448' align='none']