ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

200 rupees per day honorarium

200 rupees per day honorarium

ਲੋਕ ਸਭਾ ਚੋਣਾਂ-2024 (2024 Lok Sabha Elections) ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ।200 rupees per day honorarium

also read ;- ਮੰਦਰ ਵਿਚ ਬੱਚੇ ਨੇ ਖਾ ਲਿਆ ਪ੍ਰਸਾਦ, ਗੁੱਸੇ ‘ਚ ਪੰਡਤ ਨੇ ਸਰੀਆ ਮਾਰ ਕੇ ਪਾੜ ਦਿੱਤਾ ਸਿਰ

ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। 200 rupees per day honorarium

[wpadcenter_ad id='4448' align='none']