ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸੱਭਿਆਚਾਰ ਪੈਦਾ ਕਰਨ ਵਾਸਤੇ ਖੇਡਾਂ ਨੂੰ ਪ੍ਰਫੁੱਲਤ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਘਨੌਰ ਹਲਕੇ ਦੇ ਪਿੰਡ ਘੜਾਮਾ ਖੁਰਦ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਕਬੱਡੀ ਦੇ ਦੂਜੇ ਮਹਾਕੁੰਭ ਮੌਕੇ ਪੁੱਜੇ ਹੋਏ ਸਨ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਤਨੀ ਡਾ. ਗੁਰਪ੍ਰਰੀਤ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਡਾ. ਗੁਰਪ੍ਰਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਤੁਰੰਤ ਸਨਮਾਨ ਕੀਤਾ ਅਤੇ ਸੂਬੇ ‘ਚ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕੀਤੀ ਹੈ।
ਇਸ ਕਬੱਡੀ ਟੂਰਨਾਮੈਂਟ ਦੇ ਮੁੱਖ ਸੂਤਰਧਾਰ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਹ ਆਪਣੇ ਹਲਕੇ ‘ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੁਰਜ਼ੋਰ ਯਤਨ ਕਰ ਰਹੇ ਹਨ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਡੇਰਾਬਸੀ ਦੇ ਵਿਧਾਇਕ ਕੁਲਜੀਤ ਰੰਧਾਵਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਵਰੁਣ ਸ਼ਰਮਾ, ਐੱਸਡੀਐੱਮ ਰਾਜਪੁਰਾ ਡਾ. ਸੰਜੀਵ ਕੁਮਾਰ ਵੀ ਪੁੱਜੇ ਹੋਏ ਸਨ। ਕਬੱਡੀ ਟੂਰਨਾਮੈਂਟ ‘ਚ ਪੰਜਾਬ ਤੇ ਹਰਿਆਣਾ ਦੀਆਂ 16 ਆਲ ਓਪਨ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਜਸਵਿੰਦਰ ਸਿੰਘ ਜੱਸੀ, ਕਬੱਡੀ ਮਹਾਕੁੰਭ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਧੂ ਸਿੰਘ ਖਲੌਰ, ਜੱਸਾ ਸੰਧੂ, ਬਿੱਟਾ ਸੰਧੂ, ਸੋਨਾ ਸੰਧੂ, ਨੰਬਰਦਾਰ ਸਵਰਨ ਬਾਜਵਾ, ਬਾਬਾ ਦਿਲਬਾਗ ਸਿੰਘ, ਐਡਵੋਕੇਟ ਸੁਭੇਗ ਸਿੰਘ ਸੰਧੂ, ਗਗਨ ਬਾਜਵਾ ਤੇ ਨਿਸ਼ਾਨ ਸਿੰਘ ਸੰਧੂ, ਦਿਲਪ੍ਰਰੀਤ ਸਿੰਘ ਭੱਟੀ, ਵਰਿੰਦਰ ਿਢੱਲੋਂ ਤੇ ਪਿੰਡ ਵਾਸੀਆਂ ਤੋਂ ਇਲਾਵਾ ਖੇਡ ਪੇ੍ਮੀ ਮੌਜੂਦ ਸਨ।