ਪਸਿਆਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਦੋ ਅੌਰਤਾਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।
ਪਸਿਆਣਾ ਥਾਣਾ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਸਿਆਣਾ ਦੇ ਨਜਦੀਕ ਪੁਲ ਹੇਠ ਮੌਜੂਦ ਸਨ ਕਿ ਇਸ ਦੌਰਾਨ ਸੂਚਨਾ ਮਿਲੀ ਕਿ ਇਕ ਅੌਰਤ ਨਸ਼ੀਲਾ ਪਾਊਡਰ ਵੇਚਣ ਲਈ ਪਿੰਡ ਰਾਜਗੜ੍ਹ ਗੁਰਦੁਆਰਾ ਸਾਹਿਬ ਪਾਸ ਖੜ੍ਹੀ ਗਾਹਕਾਂ ਦੀ ਉਡੀਕ ਕਰ ਰਹੀ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚ ਕੇ ਛਾਪੇਮਾਰੀ ਕਰਨ ‘ਤੇ ਅੌਰਤ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਦੇ ਬਰਾਮਦ ਹੋਏ। ਗਿ੍ਫਤਾਰ ਕੀਤੀ ਅੌਰਤ ਦੀ ਪਛਾਣ ਭਿੰਦਰ ਕੌਰ ਪਤਨੀ ਕਾਕਾ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ।
ਇਸੇ ਤਰ੍ਹਾਂ, ਇਕ ਹੋਰ ਮਾਮਲੇ ‘ਚ ਏਐੱਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਜਾਹਲਾਂ ਮੋੜ ਦੇ ਨਜਦੀਕ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਸੂਚਨਾ ਮਿਲੀ ਕਿ ਇਕ ਅੌਰਤ ਪੈਟਰੋਲ ਪੰਪ ਦੇ ਨਜ਼ਦੀਕ ਖੜ੍ਹੀ ਨਸ਼ੀਲੀਆਂ ਗੋਲੀਆ ਵੇਚ ਰਹੀ ਹੈ। ਇਸ ਦੌਰਾਨ ਮੌਕੇ ‘ਤੇ ਛਾਪੇਮਾਰੀ ਕਰਨ ‘ਤੇ ਅੌਰਤ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤੀ ਅੌਰਤ ਦੀ ਪਛਾਣ ਰਾਜ ਕੌਰ ਪਤਨੀ ਕਰਮਜੀਤ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਜਿਸ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।