ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਸਹਿਯੋਗ ਨਾਲ ਕਰਾਈ ਗਈ ਸਵੀਪ ਗਤੀਵਿਧੀ

Date:

ਸ੍ਰੀ ਮੁਕਤਸਰ ਸਾਹਿਬ, 17 ਮਈ:

ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਜੀ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਕਪਿਲ ਸ਼ਰਮਾ ਦੇ ਹੁਕਮਾਂ ਅਨੁਸਾਰ ਸਵੀਪ ਟੀਮ 086 ਮੁਕਤਸਰ ਵੱਲੋਂ ਵੋਟਰਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਵੋਟਾਂ ਪਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ । ਸਵੀਪ ਟੀਮ 086  ਮੁਕਤਸਰ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਦੀ  ਵਰਤੋਂ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਲਾਇਨਜ਼ ਕਲੱਬ ਮੁਕਤਸਰ ਆਜਾਦ ਦੇ ਲਗਾਏ ਗਏ ਮੁਫਤ ਸ਼ੂਗਰ ਚੈੱਕਅਪ ਕੈਂਪ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿੱਚ ਸਵੀਪ ਟੀਮ ਵੱਲੋਂ ਪਹੁੰਚ ਕੇ ਇਸ ਕੈਂਪ ਵਿੱਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਅਤੇ ਅਤੇ ਕੈਂਪ ਵਿੱਚ ਭਾਗ ਲੈਣ ਆਏ ਸ਼ਹਿਰ ਨਿਵਾਸੀਆਂ ਨੂੰ ਆਣ ਵਾਲੀ ਇੱਕ ਜੂਨ ਨੂੰ ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਲਾਇਨਜ਼ ਕਲੱਬ ਆਜ਼ਾਦ ਦੇ ਮੈਂਬਰਾਂ ਨੇ ਸਵੀਪ ਟੀਮ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਨਾਲ ਇਹ ਭਰੋਸਾ ਦਿਵਾਇਆ ਕਿ ਉਨਾਂ ਦੇ ਕਲੱਬ ਦੇ ਮੈਂਬਰ ਨਾ ਕੇਵਲ ਆਪਣੀ ਵੋਟ ਦੀ ਵਰਤੋਂ ਕਰਨਗੇ ਬਲਕਿ ਇਸ ਸੰਦੇਸ਼ ਨੂੰ ਦੂਸਰੇ ਵੋਟਰਾਂ ਤੱਕ ਵੀ ਪਹੁੰਚਾਣਗੇ। ਸਵੀਪ ਟੀਮ ਵੱਲੋਂ ਵੀ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ।

ਇਸ ਦੇ ਨਾਲ ਸਵੀਪ ਟੀਮ ਵੱਲੋਂ ਰੇਲਵੇ ਫਾਟਕ ਦੇ ਨਜ਼ਦੀਕ ਮਜ਼ਦੂਰ ਵਰਗ ਨੂੰ ਵੀ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਰੋਲ ਅਦਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸਾਰਾ ਮਜ਼ਦੂਰ ਵਰਗ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।

ਇਸ ਮੌਕੇ ਕਲੱਬ ਦੇ ਪ੍ਰਧਾਨ ਸ੍ਰੀ ਅਮਰਦੀਪ ਸਿੰਘ, ਸ੍ਰੀ ਰਵੀ ਅਗਰਵਾਲ, ਸ੍ਰੀ ਵਿਕਾਸ ਗੋਇਲ, ਸ੍ਰੀ ਬੂਟਾ ਰਾਮ ਕਮਰਾ, ਬਲਾਕ ਨੋਡਲ ਅਫਸਰ ਸ੍ਰੀ ਸ਼ਮਿੰਦਰ ਬੱਤਰਾ ਜੀ, ਸ੍ਰੀ ਸੰਜੀਵ ਗਰੋਵਰ, ਸ੍ਰੀ ਗੁਰਦੇਵ ਅਰੋੜਾ, ਸ਼੍ਰੀ ਧੀਰਜ ਕੁਮਾਰ,  ਸ੍ਰੀ ਗੋਰਵ ਦੁੱਗਲ, ਸ਼੍ਰੀ ਪ੍ਰਵੀਨ ਸ਼ਰਮਾ ਅਤੇ ਸ਼੍ਰੀ ਸੰਨੀ ਮਿੱਤਲ ਹਾਜਰ ਸਨ ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...