ਗੁਰਜੀਤ ਔਜਲਾ ਦੀ ਰੈਲੀ ‘ਚ ਚੱਲੀ ਗੋਲੀ?

Date:

 Shot fired in Aujla’s rally

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋ ਗਿਆ। ਦਰਅਸਲ ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਇਲਜ਼ਾਮ ਵੀ ਲਗਾਏ ਗਏ ਹਨ। ਸ਼ਨੀਵਾਰ ਨੂੰ ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ।

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਔਜਲਾ ਨੇ ਕਿਹਾ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਨੌਜਵਾਨ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।Shot fired in Aujla’s rally

also read ;- ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਨੂੰ ਦਿੱਤੀ ਹੀਟਵੇਵ ਦੀ ਚੇਤਾਵਨੀ,

ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀਆਂ ਚੋਣਾਂ ਪਹਿਲਾਂ ਕਦੇ ਨਹੀਂ ਦੇਖੀਆਂ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੋਲ਼ੀਆਂ ਆਮ’ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਉਕਸਾਉਣ ‘ਤੇ ਗੁੰਡਿਆਂ ਵੱਲੋਂ ਚਲਾਈਆਂ ਗਈਆਂ ਹਨ।Shot fired in Aujla’s rally

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...