ਜਲਾਲਾਬਾਦ 18 ਮਈ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼੍ਰੀ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਸ਼੍ਰੀ ਅਮਰਦੀਪ ਬਾਲੀ, ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਸਟਿੱਕਰ ਲਗਾਏ ਗਏ। ਫਸਟ ਟਾਇਮ ਨਿਊ ਮਹਿਲਾ ਵੋਟਰ ਨੇ ਆਪਣੇ ਵੋਟ ਪੋਲ ਕਰਨ ਦਾ ਵਿਸ਼ਵਾਸ ਦਿਵਾਇਆ
ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।