ਅੰਮ੍ਰਿਤਸਰ 20 ਮਈ 2024–
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਨ, ਅੰਮ੍ਰਿਤਸਰ ਵਿਕਾਸ ਅਥਾਰਟੀ ਸ਼੍ਰੀ ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਸਵੇਰ ਦੀ ਸਭਾ ਮੌਕੇ ਕਰਵਾਏ ਗਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਵੋਟਰ ਜਾਗਰੂਕਤਾ ਮੁਹਿੰਮ ਦੇ ਨੋਡਲ ਅਫ਼ਸਰ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਇਸ ਵੇਲੇ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਕਿੰਨੇ ਲੋਕ ਲੋਕਤੰਤਰ ਵਿੱਚ ਆਸਥਾ ਪ੍ਰਗਟ ਕਰਦੇ ਹੋਏ ਵੋਟਿੰਗ ਪ੍ਰਕਿਿਰਆ ਵਿੱਚ ਹਿੱਸਾ ਲੈਂਦੇ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਸੱਤਰ ਪ੍ਰਤੀਸ਼ਤ ਵੋਟਿੰਗ ਤੋਂ ਵੱਧ ਦਾ ਟੀਚਾ ਮਿੱਥਿਆ ਗਿਆ ਹੈ,ਜਿਸਨੂੰ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਬੋਲਦੇ ਹੋਏ ਜ਼ਿਲ੍ਹਾ ਸਵੀਪ ਟੀਮ ਮੈਂਬਰ ਮੈਡਮ ਆਦਰਸ਼ ਸ਼ਰਮਾ ਨੇ ਕਿਹਾ ਕਿ ਸਕੂਲਾਂ ਅਤੇ ਕਾਲਜ਼ਾਂ ਵਿੱਚ ਸਥਾਪਿਤ ਕੀਤੇ ਹਏ ਚੋਣ ਸਾਖ਼ਰਤਾ ਕੱਲਬਾਂ ਵਲੋਂ ਇਸ ਵਾਰ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਿਦਆਰਥੀਆਂ ਵਲੋਂ ਸਮਾਜ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਬਹੁਤ ਹੀ ਸੁਚੱਜੇ ਤਰੀਕੇ ਨਾਲ ਪਹੁੰਚਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਭਾਵੇਂ ਗਰਮੀ ਦਾ ਮੌਸਮ ਪੂਰੇ ਸਿਖ਼ਰਾਂ ਤੇ ਹੈ,ਪਰ ਫ਼ਿਰ ਵੀ ਸਾਡੀ ਰੋਜ਼ਾਨਾ ਜਿੰਦਗੀ ਨਿਰਵਿਘਨ ਚੱਲ ਰਹੀ ਹੈ।ਇਸ ਲਈ ਵੋਟ ਪਾਉਣ ਨੂੰ ਵੀ ਇੱਕ ਅਤਿ ਜ਼ਰੁਰੀ ਫ਼ਰਜ਼ ਸਮਝਦੇ ਹੋਏ ਸਾਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦੇ ਹੋਏ ਜ਼ਿਲ੍ਹਾ ਆਈਕਾਨ ਆਰ.ਜੇ.ਦੀਪ ਨੇ ਕਿਹਾ ਕਿ ਹਾਲੇ ਵੀ ਸਾਡੇ ਕੋਲ ਵਕਤ ਹੈ ਜਿਸ ਵਿੱਚ ਅਸੀਂ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 50000 ਦੇ ਲੱਗਭਗ ਨਵੇਂ ਵੋਟਰ ਹਨ ਅਤੇ ਇਹਨਾਂ ਵੋਟਰਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਮੌਕਾ ਮਿਲ ਰਿਹਾ ਹੈ,ਇਸ ਲਈ ਇਹਨਾਂ ਨਵੇਂ ਵੋਟਰਾਂ ਨੂੰ ਹਰ ਹਾਲ ਵਿੱਚ ਆਪਣੇ ਮਤਦਾਨ ਦਾ ਪ੍ਰਯੋਗ ਕਰਨਾ ਚਾਹੀਦਾ ਹੈ।ਉਹਨਾਂ ਚੰਗੇ ਉਮੀਦਵਾਰ ਦੀ ਚੋਣ ਕਰਨ ਕਰਨ ਦਾ ਵੀ ਸੁਨੇਹਾ ਦਿੱਤਾ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੋਟਰ ਜਾਗਰੂਕਤਾ ਫ਼ੈਲਾਉਣ ਦੀ ਸੰਹੁ ਵੀ ਚੁਕਾਈ ਗਈ।ਇਸ ਮੌਕੇ ਲੈਕਚਰਾਰ ਸ਼੍ਰੀਮਤੀ ਮਨਦੀਪ ਬੱਲ, ਸ਼੍ਰੀਮਤੀ ਨੀਨਾ, ਪ੍ਰੀਤਇੰਦਰ, ਰਮਨ ਕਾਲੀਆ ਅਤੇ ਮਨਿੰਦਰ ਕੌਰ ਵੀ ਹਾਜ਼ਰ ਸਨ।