Second anniversary of Sidhu Musewala
ਅੱਜ ਵੀ ਸਿੱਧੂ ਦੀਆਂ ਯਾਦਾਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸੀਆਂ ਹੋਈਆਂ ਹਨ। ਜੋ ਕਿ ਹਰ ਕਿਸੇ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ। ਸਿੱਧੂ ਮੂਸੇਵਾਲਾ ਉਰਫ਼ ਸ਼ੁੱਭਦੀਪ ਸਿੰਘ ਇੱਕ ਬਹੁਤ ਹੀ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਸਨ। ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦੇ ਦੀਵਾਨੇ ਸਨ। ਹਾਲਾਂਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਭਾਵੇਂ ਕਿ 7 ਦਿਨ ਬਾਅਦ ਗਾਇਕ ਦੀ ਮੌਤ ਹੋਈ ਨੂੰ ਪੂਰੇ ਦੋ ਸਾਲ ਹੋ ਜਾਣਗੇ, ਪਰ ਗਾਇਕ ਅੱਜ ਵੀ ਆਪਣੇ ਪ੍ਰਸ਼ੰਸਕਾਂ ਵਿੱਚ ਜ਼ਿੰਦਾ ਹੈ। ਉਨ੍ਹਾਂ ਦੇ ਗੀਤਾਂ ਦੀ ਧੂਮ ਅੱਜ ਵੀ ਬਰਕਰਾਰ ਹੈ।
ਦੱਸ ਦੇਈਏ ਕਿ 29 ਮਈ 2024 ਨੂੰ ਸਿੱਧੂ ਦੀ ਦੂਜੀ ਬਰਸੀ ਮਨਾਈ ਜਾਏਗੀ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਪਹੁੰਚਣਗੇ।ਇਸ ਵਿਚਾਲੇ ਸਿੱਧੂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਦੂਜੀ ਬਰਸੀ ਦਾ ਸਮਾਗਮ ਕਦੋ ਅਤੇ ਕਿੱਥੇ ਰੱਖਿਆ ਜਾਏਗਾ, ਇਸ ਬਾਰੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ।ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੂਸਰੀ ਬਰਸੀ ਵਾਹਿਗੁਰੂ ਦੇ ਘਰੋ ਇੰਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆ ਸ੍ਰੀ ਸੁੱਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਦੀ ਹੈ।
READ ALSO : ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ
ਦੱਸ ਦੇਈਏ ਕਿ 29 ਮਈ ਨੂੰ ਜਦੋ ਸਿੱਧੂ ਆਪਣੇ ਘਰੋਂ ਕਾਲੀ ਥਾਰ ‘ਚ ਬਾਹਰ ਨਿਕਲਿਆ ਤਾਂ ਉਸ ਨੂੰ ਇਕੱਲੀਆਂ ਵੇਖ ਉਸ ਉੱਪਰ ਹਮਲਾ ਕਰ ਦਿੱਤਾ ਗਿਆ। ਉਸ ਦੌਰਾਨ ਗਾਇਕ ਨੂੰ 30 ਤੋਂ ਵੱਧ ਗੋਲੀਆਂ ਲੱਗੀਆਂ।ਹਾਲਾਂਕਿ ਪੋਸਟ ਮਾਰਟਮ ਰਿਪੋਰਟ ਮੁਤਾਬਕ ਉਸ ਦੇ ਸਰੀਰ ‘ਚ 24 ਗੋਲੀਆਂ ਲੱਗੀਆਂ ਸਨ। ਉਨ੍ਹਾਂ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਉਨ੍ਹਾਂ ਦੇ ਪਿੰਡ ਮੂਸੇ ਵਿੱਚ ਇੱਕ ਲੱਖ ਤੋਂ ਵੱਧ ਲੋਕ ਪੁੱਜੇ। ਉਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਸਨ।ਹੁਣ ਕਲਾਕਾਰ ਦੇ ਪਿੰਡ ਇੱਕ ਵਾਰ ਫਿਰ ਪ੍ਰਸ਼ੰਸਕ ਭਾਰੀ ਸੰਖਿਆਂ ਵਿੱਚ ਪਹੁੰਚਣਗੇ। ਇੱਕ ਵਾਰ ਫਿਰ ਸਿੱਧੂ ਦੀਆਂ ਯਾਦਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਜਾਣਗੀਆਂ |
Second anniversary of Sidhu Musewala