Monday, December 30, 2024

ਸਿਹਤ ਵਿਭਾਗ ਵੱਲੋਂ ਗਰਮੀ ਤੇ ਲੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਐਡਵਾਈਜ਼ਰੀ ਜਾਰੀ

Date:

ਫਰੀਦਕੋਟ 22 ਮਈ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮ ਲੂ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਅਨੁਸਾਰ ਵੀ ਆਉਂਦੇ ਦਿਨਾਂ ਦੌਰਾਨ ਜਿਆਦਾ ਤਾਪਮਾਨ ਹੋਣ ਅਤੇ ਪਾਰਾ ਦਿਨ ਸਮੇਂ 45 ਡਿਗਰੀ ਤੋਂ ਜਿਆਦਾ ਹੋਣ ਦਾ ਸੰਕੇਤ ਦਿੱਤਾ ਗਿਆ ਹੈ।

ਸਿਵਲ ਸਰਜਨ ਡਾ. ਮਨਿੰਦਰਪਾਲ ਸਿੰਘ ਦੱਸਿਆ ਕਿ ਗਰਮ ਲੂ ਸਮੇਂ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ,ਕਿਸੇ ਗੰਭੀਰ ਬਿਮਾਰੀ ਤੋਂ ਪੀੜਤ, ਮਜ਼ਦੂਰ, ਖੇਤਾਂ ‘ਚ ਕੰਮ ਕਰਨ ਵਾਲੇ ਵਿਅਕਤੀ ਵਧੇਰੇ ਜ਼ੋਖਮ ’ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ‘ਤੇ ਵੀ ਸਮੇਂ ਸਮੇਂ ‘ਤੇ ਪਾਣੀ ਪੀਣਾ ਚਾਹੀਦਾ ਹੈ।ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰ ਬਾਹਰ ਨਹੀਂ ਜਾਣਾ ਚਾਹੀਦਾ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖਣਾ ਚਾਹੀਦਾ ਹੈ।ਨਿੰਬੂ ਪਾਣੀ, ਓ.ਆਰ.ਐਸ. ਘੋਲ,ਲੱਸੀ ਅਤੇ ਚਾਵਲ ਪਾਣੀ ਪੀਣਾ ਚਾਹੀਦਾ ਹੈ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਨਿੰਬੂ,ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇੰਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...