ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ

The temperature exceeds 42 degrees
The temperature exceeds 42 degrees

The temperature exceeds 42 degrees
ਮਈ ਮਹੀਨੇ ਵਿਚ ਹੀ ਪੈ ਰਹੀ ਤੇਜ਼ ਗਰਮੀ ਅਤੇ ਵਗ ਰਹੀ ਲੂ ਨਾਲ ਸ਼ਹਿਰ ਵਾਸੀ ਤਰਾਹ-ਤਰਾਹ ਕਰ ਰਹੇ ਹਨ। ਲੋਕਾਂ ਦਾ ਇੰਨਾ ਨੁਕਸਾਨ ਹੋ ਰਿਹਾ ਹੈ ਕਿ ਜ਼ਿਆਦਾਤਰ ਲੋਕ ਘਰਾਂ ਵਿਚ ਰਹਿਣ ਲਈ ਮਜ਼ਬੂਰ ਹੋ ਗਏ ਹਨ। ਮਈ ਮਹੀਨੇ ਵਿਚ ਪੈ ਰਹੀ ਗਰਮੀ ਅਤੇ ਲੂ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹੋ ਗਏ ਹਨ। ਤੇਜ਼ ਗਰਮੀ ਕਾਰਨ ਹਾਲਾਤ ਇਹ ਬਣ ਗਏ ਹਨ ਕਿ ਘਰਾਂ ਅਤੇ ਦਫ਼ਤਰਾਂ ਵਿਚ ਚੱਲ ਰਹੇ ਏ. ਸੀ. ਵੀ ਕੜਕਦੀ ਗਰਮੀ ਵਿਚ ਨਾਕਾਮ ਸਾਬਤ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਪੰਦਰਾਂ ਦਿਨਾਂ ਤੋਂ ਗਰਮੀ ਇੰਨੀ ਵੱਧ ਗਈ ਹੈ ਕਿ ਲੋਕ ਪਹਿਲਾਂ ਹੀ ਦਹਿਸ਼ਤ ਦੇ ਸਾਏ ਹੇਠ ਹਨ ਕਿ ਜੇਕਰ ਹੁਣ ਹਾਲਾਤ ਇੰਨੇ ਭਿਆਨਕ ਹੋ ਗਏ ਹਨ ਤਾਂ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ ਕੀ ਸਥਿਤੀ ਹੋਵੇਗੀ। ਜ਼ਿਆਦਾਤਰ ਅਮੀਰ ਪਰਿਵਾਰਾਂ ਨੇ ਪਹਾੜੀ ਸਥਾਨਾਂ ਵੱਲ ਜਾਣ ਲਈ ਪਹਿਲਾਂ ਹੀ ਹੋਟਲਾਂ ਵਿਚ ਅਗਾਊਂ ਬੁਕਿੰਗ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਦਸ ਸਾਲ ਪਹਿਲਾਂ ਤੱਕ ਗਰਮੀ ਦਾ ਰਿਕਾਰਡ ਪੱਧਰ ਸੀ ਪਰ ਇਸ ਵਾਰ ਲੱਗਦਾ ਹੈ ਕਿ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। 

ਗੌਰਤਲਬ ਹੈ ਕਿ ਸਾਲ 2013 ਵਿਚ ਅੱਤ ਦੀ ਗਰਮੀ ਪਈ ਸੀ, ਜਿਸ ਦੌਰਾਨ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਹੁਣ ਹਾਲਾਤ ਇਹ ਹਨ ਕਿ ਮਈ ਮਹੀਨੇ ਦੇ ਸਿਰਫ਼ 23 ਦਿਨਾਂ ਵਿਚ ਹੀ ਸ਼ਹਿਰ ਦਾ ਤਾਪਮਾਨ 47 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਛੂਹ ਗਿਆ ਹੈ। ਇਹ ਸਾਰੀ ਸਥਿਤੀ ਗਲੋਬਲ ਵਾਰਮਿੰਗ ਕਾਰਨ ਪੈਦਾ ਹੋਈ ਹੈ ਅਤੇ ਜੇਕਰ ਲੋਕ ਵੱਧ ਤੋਂ ਵੱਧ ਰੁੱਖ ਨਹੀਂ ਲਗਾਉਣਗੇ ਤਾਂ ਸਥਿਤੀ ਹੋਰ ਵੀ ਬਦਤਰ ਹੋਣੀ ਤੈਅ ਹੈ। ਦੱਸਣਯੋਗ ਹੈ ਕਿ ਮਨੁੱਖ ਨੇ ਜੰਗਲਾਂ ਦੀ ਕਟਾਈ ਕਰ ਕੇ ਵਾਤਾਵਰਣ ਨੂੰ ਜੋ ਨੁਕਸਾਨ ਪਹੁੰਚਾਇਆ ਹੈ, ਉਸ ਨੂੰ ਠੀਕ ਕਰਨ ਲਈ ਪੰਜ ਲੱਖ ਕਰੋੜ ਹੋਰ ਰੁੱਖ ਲਗਾਉਣੇ ਪੈਣਗੇ ਪਰ ਜਿਸ ਦਰ ਨਾਲ ਨਵੇਂ ਰੁੱਖ ਲਗਾਏ ਜਾ ਰਹੇ ਹਨ, ਇਸ ਅੰਕੜੇ ਤੱਕ ਪਹੁੰਚਣ ਲਈ ਕਈ ਸਾਲ ਲੱਗ ਜਾਣਗੇ। ਇਸ ਸਮੇਂ ਦੌਰਾਨ ਗਲੋਬਲ ਵਾਰਮਿੰਗ ਕਾਰਨ ਸਥਿਤੀ ਕਿੰਨੀ ਗੰਭੀਰ ਹੋਵੇਗੀ? ਸ਼ਾਇਦ ਇੱਥੇ ਇਹ ਦੱਸਣ ਦੀ ਲੋੜ ਨਹੀਂ ਹੈ।The temperature exceeds 42 degrees

ਦੂਜੇ ਪਾਸੇ ਗਲੋਬਲ ਵਾਰਮਿੰਗ ਕਾਰਨ ਹਾਲ ਦੇ ਸਾਲਾਂ ਵਿਚ ਸਰਦੀਆਂ ਦੇ ਮੌਸਮ ਵਿਚ ਕਾਫੀ ਫਰਕ ਆਇਆ ਹੈ। ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਦਸੰਬਰ ਦੀ ਸ਼ੁਰੂਆਤ ਤੱਕ ਇੰਨੀ ਠੰਢ ਨਹੀਂ ਸੀ ਪਰ ਉਸ ਤੋਂ ਬਾਅਦ 22 ਦਸੰਬਰ ਤੋਂ ਲੈ ਕੇ ਜਨਵਰੀ ਅਤੇ ਫਰਵਰੀ (ਇਸ ਸਾਲ) ਤੱਕ ਇੰਨੀ ਠੰਢ ਪਈ ਕਿ ਠੰਢ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਇਹੀ ਰੁਝਾਨ ਹੁਣ ਗਰਮੀਆਂ ਦੇ ਮੌਸਮ ਨੂੰ ਲੈ ਕੇ ਵੀ ਦੇਖਣ ਨੂੰ ਮਿਲਣ ਲੱਗਾ ਹੈ। ਜੇਕਰ ਪਿਛਲੇ ਪੰਦਰਾਂ-ਵੀਹ ਦਿਨਾਂ ਦੀ ਗੱਲ ਕਰੀਏ ਤਾਂ ਪਤਾ ਲੱਗਦਾ ਹੈ ਕਿ ਤੇਜ਼ ਗਰਮੀ ਨੇ ਅੰਬਰਸਰੀਆਂ ਦੇ ਛੱਕੇ ਛੁਡਾ ਦਿੱਤੇ ਹਨ। ਹੁਣ ਆਮ ਲੋਕਾਂ ਵਿੱਚ ਇਹ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ ਮਈ ਮਹੀਨੇ ਵਿੱਚ ਹੀ ਗਰਮੀ ਨੇ ਵਰ੍ਹਨਾ ਸ਼ੁਰੂ ਕਰ ਦਿੱਤਾ ਹੈ ਅਤੇ ਫਿਰ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ ਹੀ ਅਸਲ ਵਿਚ ਗਰਮੀ ਦਾ ਮੌਸਮ ਸ਼ੁਰੂ ਹੋ ਜਾਵੇਗਾ।

also read :-  ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਸ਼ਹਿਰ ਦਾ ਪਾਰਾ (ਤਾਪਮਾਨ) 30-32 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਦਿਨ ਭਰ ਦਾ ਤਾਪਮਾਨ 42 ਡਿਗਰੀ ਅਤੇ ਦਿਨ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦਾ ਅਨੁਮਾਨ ਹੈ। ਸਭ ਤੋਂ ਵੱਡੀ ਗੱਲ ਇਹ ਰਹੀ ਕਿ ਵੀਰਵਾਰ ਨੂੰ ਤੇਜ਼ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪਈ। ਮੌਸਮ ਵਿਭਾਗ ਦਾ ਸਪੱਸ਼ਟ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸ਼ਕ ਅਤੇ ਗਰਮ ਰਹਿਣ ਵਾਲਾ ਹੈ। ਮਾਹਿਰਾਂ ਦਾ ਸਪੱਸ਼ਟ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਮੌਸਮ ਵਿੱਚ ਆਈਆਂ ਤਬਦੀਲੀਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਆਲਮੀ ਤਪਸ਼ ਆਉਣ ਵਾਲੇ ਸਮੇਂ ਵਿੱਚ ਮਨੁੱਖ ਜਾਤੀ ਲਈ ਬਹੁਤ ਘਾਤਕ ਸਿੱਧ ਹੋਵੇਗੀ। ਇਸ ਕਾਰਨ ਲੋਕਾਂ ਨੂੰ ਹੁਣ ਤੋਂ ਹੀ ਵੱਧ ਤੋਂ ਵੱਧ ਰੁੱਖ-ਪੌਦੇ ਲਗਾਉਣੇ ਪੈਣਗੇ ਨਹੀਂ ਤਾਂ ਆਉਣ ਵਾਲੇ ਸਾਲਾਂ ਵਿੱਚ ਸਥਿਤੀ ਕਾਫੀ ਤਰਸਯੋਗ ਹੋ ਜਾਵੇਗੀ। ਦੂਜੇ ਪਾਸੇ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਕਿ ਡੂੰਘੀ ਚਿੰਤਾ ਦਾ ਵਿਸ਼ਾ ਹੈ।The temperature exceeds 42 degrees

[wpadcenter_ad id='4448' align='none']